Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਅਪੀਲ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦੈ: ਮੁੱਖ ਮੰਤਰੀ ਮਾਨ

ਲੁਧਿਆਣਾ– ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਅਪੀਲ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦੈ: ਮੁੱਖ ਮੰਤਰੀ ਮਾਨ
Bhagwant Singh Mann

ਲੁਧਿਆਣਾ– ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ ਮੰਤਰੀ ਲੁਧਿਆਣਾ ਤੋਂ ਹੈ ਪਰ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਮਹੱਤਵਪੂਰਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਿੱਟੂ ਸਵੇਰੇ ਉੱਠਦਾ ਹੈ ਅਤੇ ਉਸੇ ਪਲ ਤੋਂ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਦੀ ਆਲੋਚਨਾ ਸ਼਼ੁਰੂ ਕਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਕਾਰੇ ਗਏ ਆਗੂ ਜੋ ਵੱਡੇ ਮਹਿਲਾਂ ਵਿੱਚ ਰਹਿ ਚੁੱਕੇ ਹਨ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਨੂੰ ਮਨਚਾਹੇ ਨਤੀਜੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਘੱਟ ਬੁਰਾਈ ਨੂੰ ਚੁਣਨ ਦਾ ਬਦਲ ਸੀ ਅਤੇ ਲੋਕਾਂ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਨੇਤਾਵਾਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਲਈ ਇਕੋ-ਇਕ ਬਦਲ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਆਦਮੀ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News