Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’

Beant Singh Statue Controversy; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਬੁੱਤ ਨੂੰ ਲੈ ਕੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸਵਰਗੀ ਬੇਅੰਤ ਸਿੰਘ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬੁੱਤਾਂ ਨੂੰ ਲੈ ਕੇ ਹੁਣ ਸਿਆਸਤ […]
By : Updated On: 12 Oct 2026 13:15:PM
ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’

Beant Singh Statue Controversy; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਬੁੱਤ ਨੂੰ ਲੈ ਕੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸਵਰਗੀ ਬੇਅੰਤ ਸਿੰਘ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬੁੱਤਾਂ ਨੂੰ ਲੈ ਕੇ ਹੁਣ ਸਿਆਸਤ ਭਖਦੀ ਨਜ਼ਰ ਆ ਰਹੀ ਹੈ।

ਇਸ਼ਤਿਹਾਰ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਪਰਗਟ ਸਿੰਘ ਨੂੰ ਸਰਦਾਰ ਬੇਅੰਤ ਸਿੰਘ ਦੇ ਬੁੱਤ ਤੋਂ ਕੋਈ ਇਤਰਾਜ਼ ਹੈ ਤਾਂ ਉਹ ਦੱਸ ਦੇਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੂਰੇ ਮਾਣ-ਸਨਮਾਨ ਨਾਲ ਬੁੱਤ ਨੂੰ ਉੱਥੋਂ ਹਟਾ ਕੇ ਚੰਡੀਗੜ੍ਹ ਦੇ ਸੈਕਟਰ-42 ਵਿੱਚ ਸਥਿਤ ਬੇਅੰਤ ਸਿੰਘ ਦੀ ਸਮਾਧੀ ‘ਤੇ ਸਥਾਪਤ ਕਰ ਦੇਵੇਗਾ।

ਬਿੱਟੂ ਨੇ ਕਿਹਾ ਕਿ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਨਵੇਂ ਬਣੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਜਦੋਂ ਤਿੰਨਾਂ ਬੁੱਤਾਂ ਦੇ ਸਾਹਮਣੇ ਗਏ ਤਾਂ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ‘ਤੇ ਹਾਰ ਪਾਇਆ ਅਤੇ ਫੁੱਲ ਚੜ੍ਹਾਏ। ਉਨ੍ਹਾਂ ਮੁਤਾਬਕ, ਪਰਗਟ ਸਿੰਘ ਨੇ ਇੰਦਰਾ ਗਾਂਧੀ ਦੇ ਬੁੱਤ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸਵਰਗੀ ਬੇਅੰਤ ਸਿੰਘ ਦੇ ਬੁੱਤ ‘ਤੇ ਵੀ ਹਾਰ ਨਹੀਂ ਪਾਇਆ।

ਬਿੱਟੂ ਨੇ ਕਿਹਾ ਕਿ ਕਾਂਗਰਸ ਨਾਲ ਉਨ੍ਹਾਂ ਦਾ ਹੁਣ ਕੋਈ ਸਬੰਧ ਨਹੀਂ ਹੈ, ਪਰ ਉਹ ਇਹ ਜ਼ਰੂਰ ਕਹਿਣਾ ਚਾਹੁੰਦੇ ਹਨ ਕਿ ਹਰ ਕਾਂਗਰਸੀ ਵਰਕਰ ਦੇ ਦਿਲ ਵਿੱਚ ਸਵਰਗੀ ਬੇਅੰਤ ਸਿੰਘ ਵੱਸਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਪਰਗਟ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਵਿੱਚ ਕਾਂਗਰਸ ਭਵਨ ਵਿੱਚ ਲੱਗੇ ਤਿੰਨ ਬੁੱਤ ਵੀ ਦਿਖਾਈ ਦਿੱਤੇ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋਂ ਦੇ ਕਾਰਜਕਾਲ ਦੌਰਾਨ ਲਗਵਾਇਆ ਗਿਆ ਸੀ।

ਬੇਅੰਤ ਸਿੰਘ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਦਿੱਤੀ ਕੁਰਬਾਨੀ: ਬਿੱਟੂ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਦਾਰ ਬੇਅੰਤ ਸਿੰਘ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਕਰਨ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਦੀ ਕੁਰਬਾਨੀ ਦਾ ਸਨਮਾਨ ਕਰਨਾ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਬਿੱਟੂ ਨੇ ਸਵਾਲ ਚੁੱਕਿਆ ਕਿ ਪੰਜਾਬ ਕਾਂਗਰਸ ਦੀ ਆਪਣੇ ਹੀ ਆਗੂਆਂ ਪ੍ਰਤੀ ਸੋਚ ਕਿਉਂ ਬਦਲ ਰਹੀ ਹੈ।

ਬੇਅੰਤ ਸਿੰਘ ਦੀ ਕੁਰਬਾਨੀ ਪੂਰੇ ਪੰਜਾਬ ਲਈ ਸੀ: ਬਿੱਟੂ

ਬਿੱਟੂ ਨੇ ਕਿਹਾ ਕਿ ਸਰਦਾਰ ਬੇਅੰਤ ਸਿੰਘ ਦੀ ਕੁਰਬਾਨੀ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਸੀ, ਸਗੋਂ ਇਹ ਪੂਰੇ ਪੰਜਾਬ ਦੇ ਲੋਕਾਂ ਲਈ ਸੀ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੀ ਵਿਰਾਸਤ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News