Press Conference Harpal Cheema : ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਤੇ ਅੰਤਿਮ ਚਿਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਤੇ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਦੀ ਹਾਜ਼ਰੀ ’ਚ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਨਸ਼ਿਆਂ ਵਿਰੁੱਧ ਜੰਗ ’ਚ ਇਹ ਮੁਹਿੰਮ ਅੰਤਿਮ ਪੜਾਅ ’ਤੇ ਹੈ, ਜਿਸ ’ਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜਰ ਚਲਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕੋਈ ਵੀ ਵਿਅਕਤੀ ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਪ੍ਰਭਾਵ ਦਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲ ਹੀ ’ਚ ਐੱਨਡੀਪੀਐੱਸ ਐਕਟ ਤਹਿਤ ਤਕਰੀਬਨ 12,000 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ ਸਿਰਫ਼ 24 ਵਿਅਕਤੀਆਂ ਨੂੰ ਹੀ ਡਿਫਾਲਟਰ ਜ਼ਮਾਨਤ ਮਿਲੀ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਆਸੀ ਪ੍ਰਭਾਵ ਕਾਰਨ ਨਸ਼ਾ ਤਸਕਰ ਅਕਸਰ ਹੀ ਡਿਫਾਲਟਰ ਜ਼ਮਾਨਤ ਲੈ ਜਾਂਦੇ ਸਨ।