Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਭਾਜਪਾ, ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ’ਚ ਧੱਕਿਆ: ਹਰਪਾਲ ਚੀਮਾ

Press Conference Harpal Cheema : ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ […]
Nishant Malyan
By : Updated On: 01 Mar 2025 11:49:AM
ਭਾਜਪਾ, ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ’ਚ ਧੱਕਿਆ: ਹਰਪਾਲ ਚੀਮਾ

Press Conference Harpal Cheema : ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ।

ਇਸ਼ਤਿਹਾਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਤੇ ਅੰਤਿਮ ਚਿਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਤੇ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਦੀ ਹਾਜ਼ਰੀ ’ਚ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਨਸ਼ਿਆਂ ਵਿਰੁੱਧ ਜੰਗ ’ਚ ਇਹ ਮੁਹਿੰਮ ਅੰਤਿਮ ਪੜਾਅ ’ਤੇ ਹੈ, ਜਿਸ ’ਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜਰ ਚਲਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕੋਈ ਵੀ ਵਿਅਕਤੀ ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਪ੍ਰਭਾਵ ਦਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲ ਹੀ ’ਚ ਐੱਨਡੀਪੀਐੱਸ ਐਕਟ ਤਹਿਤ ਤਕਰੀਬਨ 12,000 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ ਸਿਰਫ਼ 24 ਵਿਅਕਤੀਆਂ ਨੂੰ ਹੀ ਡਿਫਾਲਟਰ ਜ਼ਮਾਨਤ ਮਿਲੀ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਆਸੀ ਪ੍ਰਭਾਵ ਕਾਰਨ ਨਸ਼ਾ ਤਸਕਰ ਅਕਸਰ ਹੀ ਡਿਫਾਲਟਰ ਜ਼ਮਾਨਤ ਲੈ ਜਾਂਦੇ ਸਨ।

Read Latest News and Breaking News at Daily Post TV, Browse for more News

Ad
Ad

Punjab District News