Chandigarh Mayor Election Result: ਚੰਡੀਗੜ੍ਹ ‘ਚ ਭਾਜਪਾ ਦੀ ਉਮੀਦਵਾਰ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ।
BJP Won Chandigarh Mayor Election: ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦਾ ਐਲਾਨ ਹੋ ਗਿਆ ਹੈ। ਗਿਣਤੀ ਪੂਰੀ ਹੋਣ ਤੋਂ ਬਾਅਦ BJP ਦੇ ਸਮਰਥਕਾਂ ‘ਚ ਜਸ਼ਨ ਸ਼ੁਰੂ ਹੋ ਗਿਆ ਹੈ। ਭਾਜਪਾ ਦੀ ਉਮੀਦਵਾਰ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ।
ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਮਿਲੀਆਂ। ਜਦੋਂ ਕਿ ‘ਆਪ’ ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇੱਥੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟਿੰਗ ਹੋਈ ਹੈ।