Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਸੱਜਣ ਕੁਮਾਰ ਦੇ ਘਰ ਅਫ਼ਸੋਸ ’ਤੇ ਜਾਣ ਮਗਰੋਂ ਭਾਜਪਾ MP ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਮੰਗੀ ਖਿਮਾ

BJP MP visited Sri Akal Takht Sahib and sought forgiveness.: ਅੰਮ੍ਰਿਤਸਰ: ਦਿੱਲੀ ਤੋਂ ਭਾਜਪਾ ਸਾਂਸਦ ਰਾਮਵੀਰ ਸਿੰਘ ਬਿਧੂੜੀ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਜਾਣ ਦੇ ਮਾਮਲੇ ਵਿੱਚ ਖਿਮਾ ਜਾਚਨਾ ਕੀਤੀ। ਜਾਣਕਾਰੀ ਮੁਤਾਬਕ ਸ੍ਰੀ ਬਿਧੂੜੀ ਨੇ ਇਸ ਤੋਂ ਪਹਿਲਾਂ 5 ਸਤੰਬਰ […]
By : Updated On: 04 Oct 2026 09:38:AM
ਸੱਜਣ ਕੁਮਾਰ ਦੇ ਘਰ ਅਫ਼ਸੋਸ ’ਤੇ ਜਾਣ ਮਗਰੋਂ ਭਾਜਪਾ MP ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਮੰਗੀ ਖਿਮਾ

BJP MP visited Sri Akal Takht Sahib and sought forgiveness.: ਅੰਮ੍ਰਿਤਸਰ: ਦਿੱਲੀ ਤੋਂ ਭਾਜਪਾ ਸਾਂਸਦ ਰਾਮਵੀਰ ਸਿੰਘ ਬਿਧੂੜੀ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਜਾਣ ਦੇ ਮਾਮਲੇ ਵਿੱਚ ਖਿਮਾ ਜਾਚਨਾ ਕੀਤੀ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਸ੍ਰੀ ਬਿਧੂੜੀ ਨੇ ਇਸ ਤੋਂ ਪਹਿਲਾਂ 5 ਸਤੰਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਖਿਮਾ ਜਾਚਨਾ ਭੇਜੀ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਖਿਮਾ ਜਾਚਨਾ ਕੀਤੀ। ਇਸ ਤੋਂ ਬਾਅਦ ਉਹ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ ਅਤੇ ਆਪਣਾ ਖਿਮਾ ਜਾਚਨਾ ਪੱਤਰ ਸੌਂਪਦਿਆਂ ਆਪਣਾ ਪੱਖ ਰੱਖਿਆ।

ਆਪਣੀ ਖਿਮਾ ਜਾਚਨਾ ਵਿੱਚ ਬਿਧੂੜੀ ਨੇ ਕਿਹਾ ਕਿ ਉਹ ਸੱਜਣ ਕੁਮਾਰ ਦੇ ਸਿੱਖ ਕਤਲੇਆਮ ਵਿੱਚ ਦੋਸ਼ੀ ਹੋਣ ਕਾਰਨ ਹਮੇਸ਼ਾ ਉਸ ਦੇ ਵਿਰੋਧ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਮੰਨਿਆ ਕਿ ਅਜਿਹੇ ਵਿਅਕਤੀ ਦੇ ਘਰ ਅਫ਼ਸੋਸ ਲਈ ਜਾਣਾ ਗਲਤੀ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਬਿਧੂੜੀ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਸਿਆਸੀ ਆਗੂਆਂ, ਖ਼ਾਸ ਕਰਕੇ ਕਾਂਗਰਸ ਨਾਲ ਸਬੰਧਤ ਆਗੂਆਂ, ਜਿਨ੍ਹਾਂ ਨੇ ਉੱਥੇ ਸ਼ਿਰਕਤ ਕੀਤੀ ਸੀ, ਨੂੰ ਵੀ ਇਸ ਤੋਂ ਸੇਧ ਲੈ ਕੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News