Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਵਾਲੇ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ

BJP MPs summoned for attending Sajjan Kumar’s funeral: ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ’ਤੇ ਪਾਰਟੀ ਨੇ ਸਖ਼ਤ ਰੁਖ ਅਪਣਾਇਆ ਹੈ। ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ […]
By : Updated On: 29 Aug 2026 13:59:PM
ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਵਾਲੇ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ

BJP MPs summoned for attending Sajjan Kumar’s funeral: ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ’ਤੇ ਪਾਰਟੀ ਨੇ ਸਖ਼ਤ ਰੁਖ ਅਪਣਾਇਆ ਹੈ। ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਤਲਬ ਕੀਤਾ। ਤਿੰਨਾਂ ਸੰਸਦ ਮੈਂਬਰਾਂ ਨੂੰ ਇਸ ਮਾਮਲੇ ’ਚ ਸਖ਼ਤ ਫਟਕਾਰ ਲਗਾਉਂਦਿਆਂ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਹੋਣ ਦੀ ਹਦਾਇਤ ਦਿੱਤੀ ਗਈ ਹੈ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮਾਮਲਾ ਸਿਆਸੀ ਤੌਰ ’ਤੇ ਵੀ ਕਾਫ਼ੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। 1984 ਦੇ ਦੰਗਿਆਂ ਦੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਦੀ ਇਸ ਕਾਰਵਾਈ ਨੂੰ ਪਾਰਟੀ ਅਨੁਸ਼ਾਸਨ ਦੇ ਉਲਟ ਮੰਨਿਆ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ‘ਤੇ ਭਾਜਪਾ ਆਗੂ ਅਤੇ ਵਕੀਲ ਐੱਚ.ਐੱਸ. ਫੂਲਕਾ ਨੇ ਤਿੱਖਾ ਬਿਆਨ ਦਿੰਦਿਆਂ ਦਿੱਲੀ ਦੇ ਲੋਕਾਂ ਨੂੰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ। ਐੱਚ.ਐੱਸ. ਫੂਲਕਾ ਨੇ ਕਿਹਾ ਕਿ ਭਾਜਪਾ ਦੀ ਹਮਦਰਦੀ 1984 ਦੇ ਦੰਗਾ ਪੀੜਤਾਂ ਨਾਲ ਹੋਣੀ ਚਾਹੀਦੀ ਹੈ, ਨਾ ਕਿ ਸਜ਼ਾਯਾਫਤਾ ਅਪਰਾਧੀ ਦੇ ਪਰਿਵਾਰ ਨਾਲ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਕ ਸਮਾਗਮਾਂ ਵਿੱਚ ਸਿਆਸੀ ਆਗੂਆਂ ਦੀ ਸ਼ਮੂਲੀਅਤ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।

ਇਸ ਦੌਰਾਨ ਅਕਾਲੀ ਦਲ ਵੱਲੋਂ ਵੀ ਭਾਜਪਾ ਦੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਨੂੰ ਤਿੰਨਾਂ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ 1984 ਦੇ ਦੰਗਿਆਂ ਨਾਲ ਜੁੜੀਆਂ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਮੁੜ ਸਿਆਸੀ ਕੇਂਦਰ ਵਿੱਚ ਆ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News