Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਦੀ ਪਹਿਲੀ ਸੂਚੀ ਜਾਰੀ, 23 ਉਮੀਦਵਾਰਾਂ ਨੂੰ ਮਿਲੀ ਟਿਕਟ

Chandigarh Municipal Election; ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਕੁੱਲ 35 ਵਾਰਡਾਂ ਵਿੱਚੋਂ 23 ਵਾਰਡਾਂ ਲਈ ਉਮੀਦਵਾਰਾਂ ਦੇ ਨਾਂਅ ਐਲਾਨੇ ਹਨ। ਇਸ ਸੂਚੀ ਵਿੱਚ ਮੌਜੂਦਾ ਮੇਅਰ ਸੌਰਭ ਜੋਸ਼ੀ, ਸਾਬਕਾ ਕੌਂਸਲਰ ਦੇਵੇਂਦਰ ਬਬਲਾ, ਅਰਵਿੰਦ ਸਿੰਘ ਅਤੇ ਰਾਜੇਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਦੀ ਪਹਿਲੀ ਸੂਚੀ ਜਾਰੀ, 23 ਉਮੀਦਵਾਰਾਂ ਨੂੰ ਮਿਲੀ ਟਿਕਟ

Chandigarh Municipal Election; ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਕੁੱਲ 35 ਵਾਰਡਾਂ ਵਿੱਚੋਂ 23 ਵਾਰਡਾਂ ਲਈ ਉਮੀਦਵਾਰਾਂ ਦੇ ਨਾਂਅ ਐਲਾਨੇ ਹਨ।

ਇਸ ਸੂਚੀ ਵਿੱਚ ਮੌਜੂਦਾ ਮੇਅਰ ਸੌਰਭ ਜੋਸ਼ੀ, ਸਾਬਕਾ ਕੌਂਸਲਰ ਦੇਵੇਂਦਰ ਬਬਲਾ, ਅਰਵਿੰਦ ਸਿੰਘ ਅਤੇ ਰਾਜੇਸ਼ ਕੁਮਾਰ ਗੁਪਤਾ ਬਿੱਟੂ ਸਮੇਤ ਕਈ ਪੁਰਾਣੇ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ।

ਸੂਚੀ ਵਿੱਚ 8 ਮਹਿਲਾ ਉਮੀਦਵਾਰਾਂ ਨੂੰ ਵੀ ਟਿਕਟ ਦਿੱਤੀ ਗਈ ਹੈ। ਇਨ੍ਹਾਂ ਵਿੱਚ ਵਾਰਡ ਨੰਬਰ 27 ਤੋਂ ਮੌਜੂਦਾ ਕੌਂਸਲਰ ਗੁਰਬਖਸ਼ ਰਾਵਤ ਸ਼ਾਮਲ ਹਨ। ਹੋਰ ਮਹਿਲਾ ਉਮੀਦਵਾਰਾਂ ਵਿੱਚ ਵਾਰਡ ਨੰਬਰ 8 ਤੋਂ ਕਿਰਨ ਸਿੰਘ, ਵਾਰਡ ਨੰਬਰ 11 ਤੋਂ ਸੁਮਿਤਾ ਕੋਹਲੀ, ਵਾਰਡ ਨੰਬਰ 13 ਤੋਂ ਸੁਖਜੀਵਨ ਕੌਰ ਅਤੇ ਵਾਰਡ ਨੰਬਰ 17 ਤੋਂ ਐਡਵੋਕੇਟ ਮੀਨਾਕਸ਼ੀ ਸਿੰਘ ਚੋਣ ਲੜਨਗੇ।

ਇਸ ਤੋਂ ਇਲਾਵਾ ਵਾਰਡ ਨੰਬਰ 21 ਤੋਂ ਸੁਨੀਤਾ ਕੌਰ, ਵਾਰਡ ਨੰਬਰ 26 ਤੋਂ ਰੇਖਾ ਸੂਦ ਅਤੇ ਵਾਰਡ ਨੰਬਰ 29 ਤੋਂ ਪ੍ਰਿਆ ਵਹਰੋਤਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

4 ਮੌਜੂਦਾ ਕੌਂਸਲਰਾਂ ਨੂੰ ਮਿਲੀ ਟਿਕਟ

ਭਾਜਪਾ ਵੱਲੋਂ ਐਲਾਨੇ ਗਏ 23 ਉਮੀਦਵਾਰਾਂ ਵਿੱਚ 4 ਮੌਜੂਦਾ ਕੌਂਸਲਰ ਸ਼ਾਮਲ ਹਨ। ਇਨ੍ਹਾਂ ਵਿੱਚ ਵਾਰਡ ਨੰਬਰ 12 ਤੋਂ ਮੌਜੂਦਾ ਮੇਅਰ ਸੌਰਭ ਜੋਸ਼ੀ, ਵਾਰਡ ਨੰਬਰ 27 ਤੋਂ ਗੁਰਬਖਸ਼ ਰਾਵਤ, ਵਾਰਡ ਨੰਬਰ 33 ਤੋਂ ਕੰਵਰਜੀਤ ਸਿੰਘ ਰਾਣਾ ਅਤੇ ਵਾਰਡ ਨੰਬਰ 35 ਤੋਂ ਰਜਿੰਦਰ ਕੁਮਾਰ ਸ਼ਰਮਾ ਸ਼ਾਮਲ ਹਨ। ਇਸ ਤਰ੍ਹਾਂ ਪਾਰਟੀ ਨੇ ਚਾਰ ਮੌਜੂਦਾ ਕੌਂਸਲਰਾਂ ‘ਤੇ ਮੁੜ ਭਰੋਸਾ ਜਤਾਇਆ ਹੈ।

ਦੇਵੇਂਦਰ ਬਬਲਾ ਮੁੜ ਲੜਨਗੇ ਕੌਂਸਲਰ ਦੀ ਚੋਣ

ਦੇਵੇਂਦਰ ਸਿੰਘ ਬਬਲਾ ਚੰਡੀਗੜ੍ਹ ਭਾਜਪਾ ਦੇ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਹਨ। ਪਾਰਟੀ ਨੇ ਉਨ੍ਹਾਂ ਨੂੰ 2026 ਦੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 10 ਤੋਂ ਉਮੀਦਵਾਰ ਬਣਾਇਆ ਹੈ।

ਪਿਛਲੀਆਂ ਚੋਣਾਂ ਦੌਰਾਨ ਉਨ੍ਹਾਂ ਦੀ ਸੀਟ ਮਹਿਲਾਵਾਂ ਲਈ ਰਾਖਵੀਂ ਸੀ। ਇਸ ਕਾਰਨ ਉਨ੍ਹਾਂ ਨੇ ਆਪਣੀ ਪਤਨੀ ਹਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਜੋ ਚੋਣ ਜਿੱਤ ਗਈ ਸੀ। ਹਰਪ੍ਰੀਤ ਕੌਰ ਨੇ 2025 ਵਿੱਚ ਚੰਡੀਗੜ੍ਹ ਦੀ ਮੇਅਰ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ।

23 ਦਸੰਬਰ ਨੂੰ ਵੋਟਿੰਗ, 26 ਦਸੰਬਰ ਨੂੰ ਹੋਵੇਗੀ ਗਿਣਤੀ

ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 3 ਦਸੰਬਰ ਹੈ।

4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 7 ਦਸੰਬਰ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਇਸ ਤੋਂ ਬਾਅਦ 23 ਦਸੰਬਰ ਨੂੰ ਸਵੇਰੇ 7:30 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ 31 ਦਸੰਬਰ ਤੱਕ ਚੋਣ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News