Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਜੇਲ੍ਹ ’ਚ ਬੰਦ BKU ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

BKU General Secretary Kaka Kotra’s health deteriorates: ਫਰੀਦਕੋਟ: BKU ਸਿੱਧੂਪੁਰ ਦੇ ‘ਜੇਲ੍ਹ ਭਰੋ ਅੰਦੋਲਨ’ ਦੌਰਾਨ ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ BKU ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ GGS ਮੈਡੀਕਲ ਹਸਪਤਾਲ, ਫਰੀਦਕੋਟ ਵਿੱਚ ਦਾਖ਼ਲ ਕਰਵਾਇਆਗਿਆ ਹੈ। ਜਾਣਕਾਰੀ […]
Ranjit Singh
By : Updated On: 01 Sep 2026 10:16:AM
ਜੇਲ੍ਹ ’ਚ ਬੰਦ BKU ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ
  • ਸਾਹ ਲੈਣ ’ਚ ਦਿੱਕਤ ਦੀ ਸ਼ਿਕਾਇਤ; ਜਗਜੀਤ ਸਿੰਘ ਡੱਲੇਵਾਲਾ ਨੇ ਜੇਲ੍ਹ ਪ੍ਰਸ਼ਾਸਨ ’ਤੇ ਚੁੱਕੇ ਸਵਾਲ

BKU General Secretary Kaka Kotra’s health deteriorates: ਫਰੀਦਕੋਟ: BKU ਸਿੱਧੂਪੁਰ ਦੇ ‘ਜੇਲ੍ਹ ਭਰੋ ਅੰਦੋਲਨ’ ਦੌਰਾਨ ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ BKU ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ GGS ਮੈਡੀਕਲ ਹਸਪਤਾਲ, ਫਰੀਦਕੋਟ ਵਿੱਚ ਦਾਖ਼ਲ ਕਰਵਾਇਆ
ਗਿਆ ਹੈ। ਜਾਣਕਾਰੀ ਮੁਤਾਬਕ ਕਾਕਾ ਸਿੰਘ ਕੋਟੜਾ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਫਿਲਹਾਲ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੇ ਹਨ।

ਇਸ਼ਤਿਹਾਰ

ਜਗਜੀਤ ਸਿੰਘ ਡੱਲੇਵਾਲਾ ਹਸਪਤਾਲ ਪਹੁੰਚੇ
ਕਾਕਾ ਸਿੰਘ ਕੋਟੜਾ ਦਾ ਹਾਲ-ਚਾਲ ਜਾਣਨ ਲਈ BKU ਸਿੱਧੂਪੁਰ ਦੇ ਪ੍ਰਮੁੱਖ ਅਤੇ SKM ਗੈਰ-ਸਿਆਸੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲਾ ਹਸਪਤਾਲ ਪਹੁੰਚੇ। ਡੱਲੇਵਾਲਾ ਨੇ ਕਾਕਾ ਸਿੰਘ ਕੋਟੜਾ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਜੇਲ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਕਾਕਾ ਸਿੰਘ ਕੋਟੜਾ ਦੀ ਸਿਹਤ ਪਿਛਲੇ ਤਿੰਨ ਦਿਨਾਂ ਤੋਂ ਖ਼ਰਾਬ ਸੀ, ਪਰ ਉਨ੍ਹਾਂ ਨੂੰ ਅੱਜ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਡੱਲੇਵਾਲਾ ਨੇ ਇਹ ਵੀ ਦਾਅਵਾ ਕੀਤਾ ਕਿ ਜੇਲ੍ਹ ਵਿੱਚ ਬੰਦ ਕਰੀਬ ਪੰਜ ਹੋਰ ਕਿਸਾਨ ਸਾਥੀਆਂ ਦੀ ਸਿਹਤ ਵੀ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕਿਸਾਨਾਂ ਨੂੰ ਵੀ ਤੁਰੰਤ ਮੈਡੀਕਲ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਆਂਦਾ ਜਾਵੇ।

ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ
ਡੱਲੇਵਾਲਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜੇਲ੍ਹ ਵਿੱਚ ਬੰਦ ਕਿਸੇ ਵੀ ਕਿਸਾਨ ਦੀ ਸਿਹਤ ਨਾਲ ਕੋਈ ਗੰਭੀਰ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਅਤੇ SSP ਫਰੀਦਕੋਟ ਸਮੇਤ ਜੇਲ੍ਹ ਪ੍ਰਸ਼ਾਸਨ ਦੀ ਹੋਵੇਗੀ।

ਕਾਕਾ ਸਿੰਘ ਕੋਟੜਾ ਨੂੰ ਹਥਕੜੀ ਲਗਾਉਣ ’ਤੇ ਵੀ ਚੁੱਕੇ ਸਵਾਲ
ਇਸ ਦੌਰਾਨ ਕਾਕਾ ਸਿੰਘ ਕੋਟੜਾ ਨੂੰ ਹਥਕੜੀ ਲਗਾਏ ਜਾਣ ’ਤੇ ਵੀ ਡੱਲੇਵਾਲਾ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੀ ਮਰਜ਼ੀ ਨਾਲ ਜੇਲ੍ਹ ਜਾ ਰਹੇ ਹਨ, ਉਹ ਭੱਜਣ ਵਾਲੇ ਨਹੀਂ ਹਨ। ਡੱਲੇਵਾਲਾ ਨੇ ਕਿਹਾ ਕਿ ਕਾਕਾ ਸਿੰਘ ਕੋਟੜਾ ਨੂੰ ਇੰਨੀ ਵੱਡੀ ਹਥਕੜੀ ਲਗਾਉਣ ਦੀ ਕੀ ਲੋੜ ਸੀ ਅਤੇ ਸਵਾਲ ਕੀਤਾ ਕਿ “ਕੀ ਉਹ ਕੋਈ ਖ਼ਤਰਨਾਕ ਅਪਰਾਧੀ ਹਨ?” ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਆਗੂਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਕੇ ਉਨ੍ਹਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ।

ਫਿਲਹਾਲ ਕਾਕਾ ਸਿੰਘ ਕੋਟੜਾ ਦਾ GGS ਮੈਡੀਕਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ, ਜੇਲ੍ਹ ਵਿੱਚ ਬੰਦ ਹੋਰ ਕਿਸਾਨਾਂ ਦੀ ਸਿਹਤ ਨੂੰ ਲੈ ਕੇ ਵੀ ਕਿਸਾਨ ਆਗੂਆਂ ਵੱਲੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ।

ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਕਿਸਾਨ ਆਗੂਆਂ ਵੱਲੋਂ ਲਗਾਏ ਗਏ ਦੋਸ਼ਾਂ ’ਤੇ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News