BKU Sidhupur ਨੂੰ ਮਿਲਿਆ ਵੱਡਾ ਬਲ, 50 ਸਾਥੀਆਂ ਸਮੇਤ ਜਥੇਬੰਦੀ ’ਚ ਸ਼ਾਮਲ

Bharatiya Kisan Union Sidhupur joining farmers; ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਜ਼ਿਲਾ ਬਰਨਾਲਾ ਤੋਂ ਕਿਸਾਨ ਆਗੂ ਆਪਣੇ 50 ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਨੂੰ ਅਲਵਿਦਾ ਕਹਿਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ […]
Jaspreet Singh
By : Updated On: 17 Mar 2026 09:48:AM
BKU Sidhupur ਨੂੰ ਮਿਲਿਆ ਵੱਡਾ ਬਲ, 50 ਸਾਥੀਆਂ ਸਮੇਤ ਜਥੇਬੰਦੀ ’ਚ ਸ਼ਾਮਲ

Bharatiya Kisan Union Sidhupur joining farmers; ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਜ਼ਿਲਾ ਬਰਨਾਲਾ ਤੋਂ ਕਿਸਾਨ ਆਗੂ ਆਪਣੇ 50 ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਨੂੰ ਅਲਵਿਦਾ ਕਹਿਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਬਲੋਰ ਸਿੰਘ ਢਿੱਲਵਾਂ ਅਤੇ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਰੂਪ ਸਿੰਘ ਢਿੱਲਵਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਵੱਲੋ ਜ਼ਿਲਾ ਪੱਧਰ ਅਤੇ ਪਿੰਡ ਪੱਧਰ ਤੇ ਇਕਾਈਆਂ ਬਣਾਕੇ ਜਥੇਬੰਦੀ ਨੂੰ ਮਜਬੂਤ ਕੀਤਾ ਜਾ ਰਿਹਾ ਹੈ।
ਅੱਜ ਜਥੇਬੰਦੀ ਵੱਲੋਂ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿੱਚ ਛੇ ਵੱਡੀਆਂ ਪੰਚਾਇਤਾਂ ਵਾਲੇ ਪਿੰਡ ਢਿੱਲਵਾਂ ਇਕਾਈ ਪ੍ਰਧਾਨ ਹਰਪ੍ਰੀਤ ਸਿੰਘ ਢਿੱਲੋ ਨੂੰ ਨਿਯੁਕਤ ਕੀਤਾ ਗਿਆ। ਅਤੇ ਹੋਰ ਕਿਸਾਨ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ ਕਨਵੀਨਰ ਦਲਬੀਰ ਸਿੰਘ ਦੀ ਅਗਵਾਹੀ ਹੇਠ 22 ਮਾਰਚ ਨੂੰ ਮਸਤੂਆਣਾ ਸਾਹਿਬ ਵਿਖੇ ਪੰਜਾਬ ਪੱਧਰੀ ਵੱਡਾ ਕਿਸਾਨਾਂ ਦਾ ਇਕੱਠ ਕੀਤਾ ਜਾਵੇਗਾ। ਜਿੱਥੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਕਿਸਾਨ ਆਗੂ ਸ਼ਾਮਿਲ ਹੋਣਗੇ।

ਇਸ ਮੌਕੇ ਪਿੰਡ ਢਿੱਲਵਾਂ ਇਕਾਈ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਢਿੱਲੋ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਉਹ ਆਪਣੀ ਜਿੰਮੇਵਾਰੀ ਨਾਲ ਜਥੇਬੰਦੀ ਵਿੱਚ ਸੇਵਾ ਕਰਨਗੇ।

Read Latest News and Breaking News at Daily Post TV, Browse for more News

Ad
Ad