Journalism Of Hope
BREAKING NEWS
ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼... ਹਾਈਵਾ ਨੇ ਮਾਰੀ ਟੱਕਰ, 6 ਦੋਸਤਾਂ ਦੀ ਦਰਦਨਾਕ ਮੌਤ, ਨਰਸਿੰਘਪੁਰ ਵਿੱਚ ਸੜਕ ਕਿਨਾਰੇ ਸੈਲਫੀ ਲੈਂਦੇ ਸਮੇਂ ਕੁਚਲਿਆ... ਰਾਹੁਲ ਗਾਂਧੀ ਪਹੁੰਚੇ ਸੰਸਦ, ਕਾਂਗਰਸ ਸੰਸਦ ਮੈਂਬਰਾਂ ਵੱਲੋਂ ਮੁਲਤਵੀ ਮਤੇ, ਕਈ ਅਹਿਮ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ.... ਜੰਤਰ-ਮੰਤਰ ’ਤੇ 10 ਹਜ਼ਾਰ ਪ੍ਰਦਰਸ਼ਨਕਾਰੀ, ਸੰਸਦ ਮਾਰਚ ਦੀ ਤਿਆਰੀ: ਪੁਲਿਸ ਦੀ ਮਨਜ਼ੂਰੀ ਨਹੀਂ... ਜੰਤਰ-ਮੰਤਰ ’ਤੇ ਹੰਗਾਮਾ: ਸੰਸਦ ਵੱਲ ਵਧ ਰਹੇ CJP ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਦਾ ਲਾਠੀਚਾਰਜ; ਅੰਦੋਲਨ ਵਿੱਚ ਕਈ ਵੱਡੇ ਸਿਆਸੀ ਆਗੂ ਕੁੱਦੇ

BKU ਸਿੱਧੂਪੁਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

Punjab Farmers Protest; ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਖਜ਼ਾਨਚੀ ਨਿਰਭੈ ਸਿੰਘ ਨੇ […]
Jaspreet Singh
By : Updated On: 20 Jul 2026 18:13:PM
BKU ਸਿੱਧੂਪੁਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

Punjab Farmers Protest; ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ।

ਇਸ਼ਤਿਹਾਰ

ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਖਜ਼ਾਨਚੀ ਨਿਰਭੈ ਸਿੰਘ ਨੇ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਨੀਤੀਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਜੋ ਸਮਝੌਤਾ ਕਰਨ ਜਾ ਰਹੀ ਹੈ, ਉਸ ਨਾਲ ਭਾਰਤੀ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਇਸ ਸਮਝੌਤੇ ਦੇ ਸਿੱਟੇ ਵਜੋਂ ਕਿਸਾਨਾਂ ਦੇ ਨਾਲ-ਨਾਲ ਦੁੱਧ ਦਾ ਸਹਾਇਕ ਧੰਦਾ ਵੀ ਬੰਦ ਹੋਣ ਦੀ ਕਗਾਰ ‘ਤੇ ਪਹੁੰਚ ਜਾਵੇਗਾ, ਜਿਸ ਦਾ ਮਾਰੂ ਪ੍ਰਭਾਵ ਆਮ ਲੋਕਾਂ ਅਤੇ ਕਿਸਾਨਾਂ ਦੀ ਅਰਥਵਿਵਸਥਾ ‘ਤੇ ਪਵੇਗਾ।

ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਜੋ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸਾਨ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਰਾਜ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਉਹ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਲਈ ਮਜਬੂਰ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News