Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ, ਐਂਗਲੀਕਨ ਚਰਚ ਆਫ਼ ਇੰਡੀਆ ਵੱਲੋਂ ਪਟੀਸ਼ਨ ਦਾਇਰ; ਧਰਮ ਨਿਰਪੱਖਤਾ ਦੀ ਦਿੱਤੀ ਦਲੀਲ

ਪੰਜਾਬ ਸਰਕਾਰ ਦੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਐਂਗਲੀਕਨ ਚਰਚ ਆਫ਼ ਇੰਡੀਆ ਦੁਆਰਾ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਚ ਨਵੇਂ ਕਾਨੂੰਨ ਨੂੰ ਧਰਮ-ਵਿਸ਼ੇਸ਼, ਪੱਖਪਾਤੀ ਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ। ਪਟੀਸ਼ਨ ‘ਚ ਕਾਨੂੰਨ ਨੂੰ ਰੱਦ ਕਰਨ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ, ਐਂਗਲੀਕਨ ਚਰਚ ਆਫ਼ ਇੰਡੀਆ ਵੱਲੋਂ ਪਟੀਸ਼ਨ ਦਾਇਰ; ਧਰਮ ਨਿਰਪੱਖਤਾ ਦੀ ਦਿੱਤੀ ਦਲੀਲ

ਪੰਜਾਬ ਸਰਕਾਰ ਦੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਐਂਗਲੀਕਨ ਚਰਚ ਆਫ਼ ਇੰਡੀਆ ਦੁਆਰਾ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਚ ਨਵੇਂ ਕਾਨੂੰਨ ਨੂੰ ਧਰਮ-ਵਿਸ਼ੇਸ਼, ਪੱਖਪਾਤੀ ਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ। ਪਟੀਸ਼ਨ ‘ਚ ਕਾਨੂੰਨ ਨੂੰ ਰੱਦ ਕਰਨ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ‘ਚ ਚਰਚ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਸੋਧ ਕਰਕੇ ਇੱਕ ਖਾਸ ਧਾਰਮਿਕ ਗ੍ਰੰਥ ਲਈ ਵੱਖਰਾ ਕਾਨੂੰਨ ਬਣਾਇਆ ਗਿਆ ਹੈ ਤੇ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14, 25 ਤੇ 26 ਦੀ ਉਲੰਘਣਾ ਹੁੰਦੀ ਹੈ। ਪਟੀਸ਼ਨ ‘ਚ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਕੋਈ ਵੀ ਰਾਜ ਇੱਕ ਧਰਮ ਜਾਂ ਧਰਮ ਦੇ ਪਵਿੱਤਰ ਚਿੰਨ੍ਹਾਂ ਨੂੰ ਵਿਸ਼ੇਸ਼ ਵਿਧਾਨਕ ਸੁਰੱਖਿਆ ਪ੍ਰਦਾਨ ਨਹੀਂ ਸਕਦਾ। ਇਸ ਨਾਲ ਵੱਖ-ਵੱਖ ਧਾਰਮਿਕ ਭਾਈਚਾਰਿਆਂ ‘ਚ ਅਸਮਾਨਤਾ ਪੈਦਾ ਹੁੰਦੀ ਹੈ। ਪਟੀਸ਼ਨ ‘ਚ ਅੱਗੇ ਦਾਅਵਾ ਕੀਤਾ ਗਿਆ ਹੈ ਕਿ ਅਜਿਹਾ ਕਦਮ ਧਰਮ ਨਿਰਪੱਖਤਾ ਦੇ ਸਿਧਾਂਤ ਨੂੰ ਕਮਜ਼ੋਰ ਕਰਦਾ ਹੈ।

ਪਟੀਸ਼ਨ ਦੇ ਅਨੁਸਾਰ, ਸਿਰਫ਼ ਇੱਕ ਧਾਰਮਿਕ ਗ੍ਰੰਥ ਲਈ ਇੱਕ ਵੱਖਰਾ ਤੇ ਸਖ਼ਤ ਅਪਰਾਧਿਕ ਢਾਂਚਾ ਬਣਾਉਣਾ ਰਾਜ ਦੀ ਨਿਰਪੱਖਤਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ। ਚਰਚ ਦਾ ਤਰਕ ਹੈ ਕਿ ਅਜਿਹੇ ਕਾਨੂੰਨੀ ਪ੍ਰਬੰਧ ਦੂਜੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਤੁਲਨਾਤਮਕ ਤੌਰ ‘ਤੇ ਘੱਟ ਸੁਰੱਖਿਆ ਪ੍ਰਦਾਨ ਕਰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News