Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ, ਵਿਸਫੋਟਕ ਲੈਣ ਆਏ ਵਿਅਕਤੀ ਦੀ ਮੌਤ

Blast on Amritsar: ਇੱਥੇ ਸਥਾਨਕ ਅੰਮ੍ਰਿਤਸਰ-ਮਜੀਠਾ ਬਾਈਪਾਸ ਰੋਡ ’ਤੇ ਪਿੰਡ ਨਸ਼ਹਿਰਾ ਨੇੜੇ ਅੱਜ ਸਵੇਰੇ ਧਮਾਕਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜ਼ਖਮੀ ਵਿਅਕਤੀ ਵੀ ਮਿਲਿਆ ਸੀ। ਧਮਾਕੇ ਨਾਲ ਇਸ ਵਿਅਕਤੀ ਦੇ ਕੁਝ ਅੰਗ ਸਰੀਰ ਨਾਲੋਂ ਵੱਖ ਹੋ ਗਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ, ਵਿਸਫੋਟਕ ਲੈਣ ਆਏ ਵਿਅਕਤੀ ਦੀ ਮੌਤ

Blast on Amritsar: ਇੱਥੇ ਸਥਾਨਕ ਅੰਮ੍ਰਿਤਸਰ-ਮਜੀਠਾ ਬਾਈਪਾਸ ਰੋਡ ’ਤੇ ਪਿੰਡ ਨਸ਼ਹਿਰਾ ਨੇੜੇ ਅੱਜ ਸਵੇਰੇ ਧਮਾਕਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜ਼ਖਮੀ ਵਿਅਕਤੀ ਵੀ ਮਿਲਿਆ ਸੀ। ਧਮਾਕੇ ਨਾਲ ਇਸ ਵਿਅਕਤੀ ਦੇ ਕੁਝ ਅੰਗ ਸਰੀਰ ਨਾਲੋਂ ਵੱਖ ਹੋ ਗਏ ਸਨ, ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਪੁਲਿਸ ਨੇ ਧਮਾਕੇ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਤੇ ਬੱਬਰ ਖਾਲਸਾ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪੁੱਜ ਗਏ ਸਨ। ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਅਤਿਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹੈ ਅਤੇ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਹ ਵੀ ਅਤਿਵਾਦੀ ਜਥੇਬੰਦੀ ਦਾ ਮੈਂਬਰ ਹੋਵੇਗਾ।


ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵਿਅਕਤੀ ਇਸ ਉਜਾੜ ਅਤੇ ਖਾਲੀ ਥਾਂ ਤੋਂ ਇਹ ਵਿਸਫੋਟਕ ਸਮੱਗਰੀ ਲੈਣ ਵਾਸਤੇ ਆਇਆ ਸੀ ਅਤੇ ਧਮਾਕਾ ਹੋ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਜ਼ਿਆਦਾਤਰ ਮਾਮਲਿਆਂ ਵਿੱਚ ਹਥਿਆਰ ਜਾਂ ਵਿਸਫੋਟਕ ਸਮੱਗਰੀ ਨੂੰ ਕਿਸੇ ਉਜਾੜ ਜਾਂ ਖਾਲੀ ਥਾਂ ’ਤੇ ਛੱਡ ਦਿੱਤਾ ਜਾਂਦਾ ਹੈ ਅਤੇ ਕਿਸੇ ਦੂਜੇ ਵਿਅਕਤੀ ਨੂੰ ਉਥੋਂ ਪ੍ਰਾਪਤ ਕਰਨ ਲਈ ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਦਾ ਹੱਥ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਜੇਬ ਵਿੱਚੋਂ ਕੁਝ ਸਬੂਤ ਮਿਲੇ ਹਨ ਅਤੇ ਪੁਲਿਸ ਉਸ ਦੀ ਸ਼ਨਾਖਤ ਅਤੇ ਹੋਰ ਅਗਲੇਰੀ ਜਾਂਚ ਕਰ ਰਹੀ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਇੱਕ ਤੇਜ਼ ਆਵਾਜ਼ ਦਾ ਧਮਾਕਾ ਸੁਣਿਆ ਅਤੇ ਮੌਕੇ ’ਤੇ ਪੁੱਜੇ ਤਾਂ ਇੱਕ ਵਿਅਕਤੀ ਨੂੰ ਇੱਥੇ ਜ਼ਖਮੀ ਹਾਲਤ ਵਿੱਚ ਦੇਖਿਆ। ਲੋਕਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਹੋਏ ਵਿਅਕਤੀ ਦੇ ਕੋਲ ਹੀ ਕੋਈ ਵਿਸਫੋਟਕ ਸੀ ਜਿਸ ਦੇ ਵਿਸਫੋਟ ਹੋਣ ਨਾਲ ਧਮਾਕਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਿਆ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਵੀ ਇਕੱਠੇ ਹੋ ਗਏ ਸਨ, ਜਿਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚਣ ਮਗਰੋਂ ਇਸ ਸਥਾਨ ਨੂੰ ਖਾਲੀ ਕਰਵਾਇਆ ਅਤੇ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ’ਚ ਅਸਫ਼ਲ: ਮਜੀਠੀਆ
ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਇਸ ਬੰਬ ਧਮਾਕੇ ਦੀ ਘਟਨਾ ਨੂੰ ਲੁਕਾਉਣ ਦਾ ਯਤਨ ਕੀਤਾ ਗਿਆ ਸੀ ਅਤੇ ਹੁਣ ਮੀਡੀਆ ਵਿੱਚ ਗੱਲ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੰਨਿਆ ਹੈ ਕਿ ਅਤਿਵਾਦੀ ਸੰਗਠਨ ਦੀ ਕਾਰਵਾਈ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬੇ ਦੀ ਸਰਕਾਰ ਸਥਿਤੀ ਨੂੰ ਸੰਭਾਲਣ ਤੇ ਲੋਕਾਂ ਨੂੰ ਸੁਰੱਖਿਤ ਮਾਹੌਲ ਮੁਹੱਈਆ ਕਰਨ ਵਿੱਚ ਅਸਫਲ ਹੈ।

Read Latest News and Breaking News at Daily Post TV, Browse for more News

Ad
Ad

Punjab District News