Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ

Ropar Firing; ਰੋਪੜ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਮੁੰਡੀਆਂ-ਢੋਲਣਮਾਜਰਾ ਰੋਡ ’ਤੇ ਰੰਜਿਸ਼ ਦੇ ਚਲਦਿਆਂ ਖੂਨੀ ਖੇਡ ਖੇਡੀ ਗਈ। ਕਰੂਜ਼ ਗੱਡੀ ਵਿੱਚ ਜਾ ਰਹੇ ਨੌਜਵਾਨਾਂ ਨੂੰ ਮੁਲਜ਼ਮਾਂ ਨੇ ਆਪਣੇ 15 ਤੋਂ 20 ਸਾਥੀਆਂ ਸਮੇਤ ਗੱਡੀਆਂ ਨਾਲ ਟੱਕਰ ਮਾਰ ਕੇ ਘੇਰ ਲਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ […]
Jaspreet Singh
By : Updated On: 31 Aug 2026 19:38:PM
ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ
ਸੰਕੇਤਕ ਤਸਵੀਰ

Ropar Firing; ਰੋਪੜ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਮੁੰਡੀਆਂ-ਢੋਲਣਮਾਜਰਾ ਰੋਡ ’ਤੇ ਰੰਜਿਸ਼ ਦੇ ਚਲਦਿਆਂ ਖੂਨੀ ਖੇਡ ਖੇਡੀ ਗਈ। ਕਰੂਜ਼ ਗੱਡੀ ਵਿੱਚ ਜਾ ਰਹੇ ਨੌਜਵਾਨਾਂ ਨੂੰ ਮੁਲਜ਼ਮਾਂ ਨੇ ਆਪਣੇ 15 ਤੋਂ 20 ਸਾਥੀਆਂ ਸਮੇਤ ਗੱਡੀਆਂ ਨਾਲ ਟੱਕਰ ਮਾਰ ਕੇ ਘੇਰ ਲਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਪਿੰਡ ਸਰਹਾਣਾ ਵਾਸੀ ਅਜੈ ਕੁਮਾਰ ਵਜੋਂ ਹੋਈ ਹੈ। ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ 3 ਤੋਂ 4 ਗੱਡੀਆਂ ਵਿੱਚ ਸਵਾਰ ਹੋ ਕੇ ਆਏ ਸਨ। ਇੱਕ ਦਿਨ ਪਹਿਲਾਂ ਹੀ ਦੋਵਾਂ ਧਿਰਾਂ ਵਿਚਾਲੇ ਵਿਵਾਦ ਅਤੇ ਹੱਥੋਪਾਈ ਹੋਈ ਸੀ।

ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਛਿੰਜ ਮੇਲੇ ’ਚ ਹੋਈ ਤਕਰਾਰ ਬਣੀ ਕਤਲ ਦੀ ਵਜ੍ਹਾ

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਜ਼ਖ਼ਮੀ ਪੁਸ਼ਵਿੰਦਰ ਸਿੰਘ ਵਾਸੀ ਪਿੰਡ ਸਰਹਾਣਾ ਨੇ ਦੱਸਿਆ ਕਿ ਚਕਲਾਂ ਵਾਸੀ ਮਨੀ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ। 30 ਅਗਸਤ ਨੂੰ ਉਹ ਅਜੈ ਕੁਮਾਰ, ਜਤਿੰਦਰ ਸਿੰਘ ਅਤੇ ਅਮਨਦੀਪ ਸਿੰਘ ਨਾਲ ਪਿੰਡ ਮੜੌਲੀ ਕਲਾਂ ਵਿੱਚ ਲੱਗੇ ਛਿੰਜ ਮੇਲੇ ਵਿੱਚ ਗਏ ਸਨ।

ਇੱਥੇ ਮਨੀ ਅਤੇ ਉਸ ਦੇ ਸਾਥੀਆਂ ਨਾਲ ਉਨ੍ਹਾਂ ਦਾ ਸਾਹਮਣਾ ਹੋ ਗਿਆ। ਪੁਰਾਣੀ ਰੰਜਿਸ਼ ਦੇ ਚਲਦਿਆਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਅਤੇ ਹੱਥੋਪਾਈ ਹੋਈ। ਦੋਸ਼ ਹੈ ਕਿ ਇਸ ਤੋਂ ਬਾਅਦ ਮਨੀ ਨੇ ਅਜੈ ਕੁਮਾਰ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।

ਗੱਡੀਆਂ ਨਾਲ ਘੇਰ ਕੇ ਮਾਰੀ ਟੱਕਰ

ਪੁਸ਼ਵਿੰਦਰ ਸਿੰਘ ਮੁਤਾਬਕ ਵਾਰਦਾਤ ਵਾਲੇ ਦਿਨ ਉਹ ਅਜੈ ਕੁਮਾਰ, ਕਿਰਨਦੀਪ ਸਿੰਘ, ਹਰਿੰਦਰ ਸਿੰਘ ਉਰਫ਼ ਲੱਕੀ ਅਤੇ ਨੱਟ ਨਾਲ ਕਰੂਜ਼ ਗੱਡੀ ਵਿੱਚ ਮੋਰਿੰਡਾ ਵੱਲ ਆ ਰਹੇ ਸਨ। ਮੁੰਡੀਆਂ ਪਿੰਡ ਪਾਰ ਕਰਦੇ ਹੀ ਢੋਲਣਮਾਜਰਾ ਵੱਲੋਂ ਆਈ ਗ੍ਰੇ ਰੰਗ ਦੀ ਆਈ-20 ਕਾਰ ਨੇ ਉਨ੍ਹਾਂ ਦੀ ਗੱਡੀ ਦਾ ਰਸਤਾ ਰੋਕ ਲਿਆ।

ਇਸੇ ਦੌਰਾਨ ਪਿੱਛੋਂ ਆ ਰਹੀ ਚਿੱਟੇ ਰੰਗ ਦੀ ਸਕਾਰਪੀਓ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪੁਸ਼ਵਿੰਦਰ ਖੇਤਾਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਸੱਜੀ ਲੱਤ ਟੁੱਟ ਗਈ।

15-20 ਹਥਿਆਰਬੰਦ ਨੌਜਵਾਨਾਂ ਨੇ ਕੀਤੀ ਫਾਇਰਿੰਗ

ਗੱਡੀ ਰੁਕਦੇ ਹੀ ਸਵਿਫਟ, ਵਰਨਾ ਅਤੇ ਹੋਰ ਗੱਡੀਆਂ ਵਿੱਚ ਸਵਾਰ 15 ਤੋਂ 20 ਹਥਿਆਰਬੰਦ ਨੌਜਵਾਨਾਂ ਨੇ ਅਜੈ ਅਤੇ ਕਿਰਨਦੀਪ ਨੂੰ ਘੇਰ ਲਿਆ। ਪਹਿਲਾਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਅਤੇ ਫਿਰ ਪਿਸਤੌਲਾਂ ਨਾਲ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।

ਗੋਲੀਬਾਰੀ ਵਿੱਚ ਅਜੈ ਕੁਮਾਰ ਨੂੰ ਕਈ ਗੋਲੀਆਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਿਰਨਦੀਪ ਸਿੰਘ ਅਤੇ ਪੁਸ਼ਵਿੰਦਰ ਸਿੰਘ ਦਾ ਰੂਪਨਗਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

6 ਨਾਮਜ਼ਦ ਸਮੇਤ 20 ਖ਼ਿਲਾਫ਼ ਮਾਮਲਾ ਦਰਜ

ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਚਸ਼ਮਦੀਦ ਪੁਸ਼ਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਕਲਾਂ ਵਾਸੀ ਮਨੀ ਸਮੇਤ 6 ਨਾਮਜ਼ਦ ਅਤੇ 14-15 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ, ਜਾਨਲੇਵਾ ਹਮਲਾ, ਕੁੱਟਮਾਰ, ਧਮਕੀ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News