Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਮੂਸੇਵਾਲਾ ਕਤਲਕਾਂਡ ‘ਚ ਰੇਕੀ ਕਰਨ ਵਾਲਾ ‘ਬੌਬੀ ਕਬੂਤਰ’ ਗ੍ਰਿਫ਼ਤਾਰ

Sidhu Moosewala News: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ ਹਾਸ਼ਿਮ ਬਾਬਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਸਟ ਵਾਂਟੇਡ ਅਪਰਾਧੀ ਬੌਬੀ ਕਬੂਤਰ ਨੂੰ ਗ੍ਰਿਫਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ, ਇਹ ਖਤਰਨਾਕ ਬਦਮਾਸ਼ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ‘ਚ ਵੀ ਸ਼ਾਮਲ ਸੀ। ਲਾਰੈਂਸ ਬਿਸ਼ਨੋਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Sidhu Moosewala News: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ ਹਾਸ਼ਿਮ ਬਾਬਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਸਟ ਵਾਂਟੇਡ ਅਪਰਾਧੀ ਬੌਬੀ ਕਬੂਤਰ ਨੂੰ ਗ੍ਰਿਫਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ, ਇਹ ਖਤਰਨਾਕ ਬਦਮਾਸ਼ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ‘ਚ ਵੀ ਸ਼ਾਮਲ ਸੀ।

ਲਾਰੈਂਸ ਬਿਸ਼ਨੋਈ ਦਾ ਖਾਸ ਮੰਨਿਆ ਜਾਂਦਾ ਹੈ ਬੌਬੀ
ਪੁਲਿਸ ਅਨੁਸਾਰ, ਬੌਬੀ ਕਬੂਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਬੇਹੱਦ ਕਰੀਬੀ ਅਤੇ ਭਰੋਸੇਮੰਦ ਮੈਂਬਰ ਮੰਨਿਆ ਜਾਂਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਪੁਲਸ ਦੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਤੋਂ ਪਹਿਲਾਂ, ਬੌਬੀ ਨੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਇਕੱਠੀ ਕਰਨ ਅਤੇ ਰੇਕੀ ਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ।

ਕਈ ਮਾਮਲਿਆਂ ‘ਚ ਸੀ ਲੋੜੀਂਦਾ
ਦਿੱਲੀ ਦੇ ਸੀਲਮਪੁਰ ਇਲਾਕੇ ਦਾ ਰਹਿਣ ਵਾਲਾ ਬੌਬੀ ਕਬੂਤਰ ਕਈ ਮਾਮਲਿਆਂ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਲੋੜੀਂਦਾ ਸੀ। ਉਸ ਦੇ ਖਿਲਾਫ ਕਤਲ ਦੇ ਕਈ ਗੰਭੀਰ ਮਾਮਲੇ ਦਰਜ ਹਨ। ਮੂਸੇਵਾਲਾ ਕਤਲ ਕਾਂਡ ਦੇ ਕਰੀਬ ਚਾਰ ਸਾਲਾਂ ਬਾਅਦ ਪੁਲਿਸ ਨੇ ਉਸ ਨੂੰ ਫੜਨ ‘ਚ ਕਾਮਯਾਬੀ ਹਾਸਲ ਕੀਤੀ ਹੈ।

ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਸਾਜ਼ਿਸ਼ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਦੱਸਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਨੇ ਇਸ ਮਾਮਲੇ ‘ਚ ਕਈ ਗ੍ਰਿਫਤਾਰੀਆਂ ਕੀਤੀਆਂ ਹਨ। ਹੁਣ ਬੌਬੀ ਕਬੂਤਰ ਦੀ ਗ੍ਰਿਫਤਾਰੀ ਨਾਲ ਇਸ ਕੇਸ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News