Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਤਿੰਨ ਦਿਨ ਬਾਅਦ ਨਹਿਰ ’ਚੋਂ ਮਿਲੀ 12 ਸਾਲਾ ਹਰਿੰਦਰ ਦੀ ਲਾਸ਼, ਪਰਿਵਾਰ ਦਾ ਸੀ ਇਕਲੌਤਾ ਪੁੱਤ

Body of 12-year-old Harinder found in canal: ਨਾਭਾ: ਨਾਭਾ ਬਲਾਕ ਦੇ ਪਿੰਡ ਭੋੜੇ ਵਿੱਚ ਤਿੰਨ ਦਿਨ ਪਹਿਲਾਂ ਨਹਿਰ ਵਿੱਚ ਡਿੱਗੇ 12 ਸਾਲਾ ਬੱਚੇ ਹਰਿੰਦਰ ਸਿੰਘ ਦੀ ਲਾਸ਼ ਅੱਜ ਬਰਾਮਦ ਕਰ ਲਈ ਗਈ ਹੈ। ਹਰਿੰਦਰ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਹਰਿੰਦਰ […]
Ranjit Singh
By : Updated On: 13 Aug 2026 16:01:PM
ਤਿੰਨ ਦਿਨ ਬਾਅਦ ਨਹਿਰ ’ਚੋਂ ਮਿਲੀ 12 ਸਾਲਾ ਹਰਿੰਦਰ ਦੀ ਲਾਸ਼, ਪਰਿਵਾਰ ਦਾ ਸੀ ਇਕਲੌਤਾ ਪੁੱਤ

Body of 12-year-old Harinder found in canal: ਨਾਭਾ: ਨਾਭਾ ਬਲਾਕ ਦੇ ਪਿੰਡ ਭੋੜੇ ਵਿੱਚ ਤਿੰਨ ਦਿਨ ਪਹਿਲਾਂ ਨਹਿਰ ਵਿੱਚ ਡਿੱਗੇ 12 ਸਾਲਾ ਬੱਚੇ ਹਰਿੰਦਰ ਸਿੰਘ ਦੀ ਲਾਸ਼ ਅੱਜ ਬਰਾਮਦ ਕਰ ਲਈ ਗਈ ਹੈ। ਹਰਿੰਦਰ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਹਰਿੰਦਰ ਸਿੰਘ ਆਪਣੀ ਦਾਦੀ ਨਾਲ ਹੱਥ ਰੇਹੜੀ ’ਤੇ ਪਸ਼ੂਆਂ ਲਈ ਹਰਾ ਚਾਰਾ ਲੈਣ ਜਾ ਰਿਹਾ ਸੀ। ਜਦੋਂ ਉਹ ਜੋੜੇ ਪੁੱਲ ਤੋਂ ਨਾਭਾ ਵੱਲ ਆਉਂਦੀ ਨਹਿਰ ਨੇੜੇ ਪਹੁੰਚੇ ਤਾਂ ਅਚਾਨਕ ਸਾਹਮਣੇ ਤੋਂ ਇੱਕ ਗੱਡੀ ਆ ਗਈ। ਗੱਡੀ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਹੱਥ ਰੇਹੜੀ ਦਾ ਸੰਤੁਲਨ ਵਿਗੜ ਗਿਆ ਅਤੇ ਹਰਿੰਦਰ ਰੇਹੜੀ ਸਮੇਤ ਨਹਿਰ ਵਿੱਚ ਜਾ ਡਿੱਗਿਆ।

ਇਸ਼ਤਿਹਾਰ

ਘਟਨਾ ਸਮੇਂ ਨਹਿਰ ਦੇ ਨੇੜਿਓਂ ਸਕੂਲੀ ਬੱਚਿਆਂ ਦੀ ਵੈਨ ਲੰਘ ਰਹੀ ਸੀ। ਵੈਨ ਦੇ ਡਰਾਈਵਰ ਨੇ ਬੱਚੇ ਨੂੰ ਬਚਾਉਣ ਲਈ ਆਪਣੀ ਪੱਗ ਉਤਾਰ ਕੇ ਨਹਿਰ ਵਿੱਚ ਸੁੱਟੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪੱਗ ਹਰਿੰਦਰ ਤੱਕ ਨਹੀਂ ਪਹੁੰਚ ਸਕੀ। ਗੋਤਾਖੋਰਾਂ ਵੱਲੋਂ ਲਗਾਤਾਰ ਬੱਚੇ ਦੀ ਭਾਲ ਕੀਤੀ ਜਾ ਰਹੀ ਸੀ। ਹੱਥ ਰੇਹੜੀ ਤਾਂ ਬਾਹਰ ਕੱਢ ਲਈ ਗਈ ਸੀ, ਪਰ ਤਿੰਨ ਦਿਨ ਬਾਅਦ ਹਰਿੰਦਰ ਦੀ ਲਾਸ਼ ਨਹਿਰ ਦੇ ਚਾਲ ਵਿੱਚੋਂ ਮਿਲੀ।

ਲਾਸ਼ ਮਿਲਣ ਤੋਂ ਬਾਅਦ ਹਰਿੰਦਰ ਦਾ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਅਤੇ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਪੂਰੀ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

ਪਿਤਾ ਨੇ ਕੀਤੀ ਨਹਿਰ ਦੇ ਆਲੇ-ਦੁਆਲੇ ਰੇਲਿੰਗ ਲਗਾਉਣ ਦੀ ਮੰਗ
ਹਰਿੰਦਰ ਦੇ ਪਿਤਾ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ 12 ਸਾਲਾ ਇਕਲੌਤਾ ਪੁੱਤ ਹਮੇਸ਼ਾ ਲਈ ਉਨ੍ਹਾਂ ਤੋਂ ਦੂਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅਣਹੋਣੀ ਘਟਨਾ ਪਰਿਵਾਰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਹਿਰ ਦੇ ਪੁੱਲ ਅਤੇ ਆਲੇ-ਦੁਆਲੇ ਸੁਰੱਖਿਆ ਰੇਲਿੰਗ ਲਗਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦੁੱਖ ਨਾ ਸਹਿਣਾ ਪਵੇ।

ਸਰਪੰਚ ਨੇ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਦੋਸ਼ ਲਾਏ
ਪਿੰਡ ਦੇ ਸਰਪੰਚ ਦਲਜੀਤ ਸਿੰਘ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਨਹਿਰ ਬਣਾਉਣ ਸਮੇਂ ਇਸ ਦੇ ਆਲੇ-ਦੁਆਲੇ ਰੇਲਿੰਗ ਨਹੀਂ ਲਗਾਈ ਗਈ ਅਤੇ ਨਾ ਹੀ ਨਹਿਰ ਵਿੱਚ ਪੌੜੀਆਂ ਬਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਨਹਿਰ ਦੇ ਕਿਨਾਰੇ ਸੁਰੱਖਿਆ ਪ੍ਰਬੰਧ ਅਤੇ ਪੌੜੀਆਂ ਹੁੰਦੀਆਂ ਤਾਂ ਸ਼ਾਇਦ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕਦੀ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਤੁਰੰਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ।

ਪੁਲਿਸ ਵੱਲੋਂ 174 ਦੀ ਕਾਰਵਾਈ
ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਰਿੰਦਰ ਸਿੰਘ ਦੀ ਲਾਸ਼ ਅੱਜ ਨਹਿਰ ਵਿੱਚੋਂ ਬਰਾਮਦ ਹੋਈ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਅਧਿਕਾਰੀ ਨੇ ਵੀ ਮੰਨਿਆ ਕਿ ਨਹਿਰ ਦੇ ਆਲੇ-ਦੁਆਲੇ ਸੁਰੱਖਿਆ ਰੇਲਿੰਗ ਅਤੇ ਪੌੜੀਆਂ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News