Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

12-13 ਦਿਨਾਂ ਤੋਂ ਲਾਪਤਾ 18 ਸਾਲਾ ਨੌਜਵਾਨ ਦੀ ਵੇਈਂ ਨਦੀ ’ਚੋਂ ਮਿਲੀ ਲਾਸ਼

ਕਪੂਰਥਲਾ (ਬਲਵਿੰਦਰ ਧਾਲੀਵਾਲ) : ਕਰੀਬ 12-13 ਦਿਨਾਂ ਤੋਂ ਲਾਪਤਾ ਚੱਲ ਰਹੇ 18 ਸਾਲਾ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸੁਲਤਾਨਪੁਰ ਲੋਧੀ-ਬੂਸੋਵਾਲ ਮਾਰਗ ’ਤੇ ਵੇਈਂ ਨਦੀ ਵਿੱਚੋਂ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਭਾਗੋ ਅਰਾਈਆਂ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
12-13 ਦਿਨਾਂ ਤੋਂ ਲਾਪਤਾ 18 ਸਾਲਾ ਨੌਜਵਾਨ ਦੀ ਵੇਈਂ ਨਦੀ ’ਚੋਂ ਮਿਲੀ ਲਾਸ਼

ਕਪੂਰਥਲਾ (ਬਲਵਿੰਦਰ ਧਾਲੀਵਾਲ) : ਕਰੀਬ 12-13 ਦਿਨਾਂ ਤੋਂ ਲਾਪਤਾ ਚੱਲ ਰਹੇ 18 ਸਾਲਾ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸੁਲਤਾਨਪੁਰ ਲੋਧੀ-ਬੂਸੋਵਾਲ ਮਾਰਗ ’ਤੇ ਵੇਈਂ ਨਦੀ ਵਿੱਚੋਂ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਭਾਗੋ ਅਰਾਈਆਂ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪਿਛਲੇ ਕਰੀਬ 12-13 ਦਿਨਾਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਹੋਣ ਤੋਂ ਪਹਿਲਾਂ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਉੱਪਰ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਇਸ ਘਟਨਾ ਤੋਂ ਬਾਅਦ ਉਹ ਘਰੋਂ ਗਾਇਬ ਹੋ ਗਿਆ ਸੀ। ਹੁਣ ਉਸ ਦੀ ਲਾਸ਼ ਵੇਈਂ ਨਦੀ ਵਿੱਚੋਂ ਬਰਾਮਦ ਹੋਈ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਦਾਦੇ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਸਬੰਧੀ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਧਰ, ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਆਖ਼ਰ 18 ਸਾਲਾ ਨੌਜਵਾਨ ਨਾਲ ਕੀ ਵਾਪਰਿਆ ਸੀ ਅਤੇ ਉਸ ਦੀ ਮੌਤ ਦੇ ਪਿੱਛੇ ਕੀ ਕਾਰਨ ਰਹੇ। ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News