Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ

Body of 6-year-old child found in canal distributary: ਫਰੀਦਕੋਟ: ਪਿੰਡ ਟਹਿਣਾ ਨੇੜੇ ਰਜਵਾਹੇ ਵਿੱਚੋਂ ਕਰੀਬ 6 ਸਾਲਾ ਅਣਪਛਾਤੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਬੱਚੇ ਦੇ ਹੱਥ-ਪੈਰ ਬਾਰੀਕ ਲੋਹੇ ਦੀ ਤਾਰ ਨਾਲ ਬੰਨ੍ਹੇ ਹੋਏ ਮਿਲੇ। ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ

Body of 6-year-old child found in canal distributary: ਫਰੀਦਕੋਟ: ਪਿੰਡ ਟਹਿਣਾ ਨੇੜੇ ਰਜਵਾਹੇ ਵਿੱਚੋਂ ਕਰੀਬ 6 ਸਾਲਾ ਅਣਪਛਾਤੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਬੱਚੇ ਦੇ ਹੱਥ-ਪੈਰ ਬਾਰੀਕ ਲੋਹੇ ਦੀ ਤਾਰ ਨਾਲ ਬੰਨ੍ਹੇ ਹੋਏ ਮਿਲੇ। ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਪਿੰਡ ਟਹਿਣਾ ਦੇ ਚੌਕੀਦਾਰ ਜਗਸੀਰ ਸਿੰਘ ਨੇ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਪਿੰਡ ਵਿੱਚੋਂ ਲੰਘਦੇ ਰਜਵਾਹੇ ਵਿੱਚ ਪੁਲ ਨੇੜੇ ਇੱਕ ਬੱਚੇ ਦੀ ਲਾਸ਼ ਫਸੀ ਹੋਈ ਹੈ। ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਸਹਾਰਾ ਸੋਸਾਇਟੀ ਦੇ ਵਰਕਰਾਂ ਦੀ ਮਦਦ ਨਾਲ ਲਾਸ਼ ਨੂੰ ਰਜਵਾਹੇ ਵਿੱਚੋਂ ਬਾਹਰ ਕੱਢਿਆ ਗਿਆ।

ਪੁਲਿਸ ਅਨੁਸਾਰ ਬੱਚੇ ਦੀ ਉਮਰ ਕਰੀਬ 6 ਸਾਲ ਹੈ। ਉਸ ਨੇ ਖਾਕੀ ਰੰਗ ਦੀ ਟੀ-ਸ਼ਰਟ, ਕਾਲੀ ਹਾਫ਼ ਪੈਂਟ ਅਤੇ ਪੈਰਾਂ ਵਿੱਚ ਸੈਂਡਲ ਪਹਿਨੇ ਹੋਏ ਸਨ। ਉਸ ਦੇ ਹੱਥ-ਪੈਰ ਬਾਰੀਕ ਲੋਹੇ ਦੀ ਤਾਰ ਨਾਲ ਬੰਨ੍ਹੇ ਹੋਏ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਬੱਚੇ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਪਛਾਣ ਲੁਕਾਉਣ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਰਜਵਾਹੇ ਵਿੱਚ ਸੁੱਟਿਆ ਗਿਆ ਹੋ ਸਕਦਾ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਬੱਚੇ ਦੀ ਪਛਾਣ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਸ-ਪਾਸ ਦੇ ਸਾਰੇ ਥਾਣਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬੱਚੇ ਦਾ DNA ਸੈਂਪਲ ਵੀ ਲਿਆ ਜਾਵੇਗਾ। ਪਛਾਣ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News