ਜੰਡਿਆਲਾ ਗੁਰੂ ‘ਚ ਮਿਲੀ ਨੌਜਵਾਨ ਦੀ ਲਾਸ਼, ਗਲੇ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Jandiala Guru murder case; ਅੰਮ੍ਰਿਤਸਰ ਸ਼ਹਿਰ ਦੇ ਜੰਡਿਆਲਾ ਗੁਰੂ ਵਿੱਚ ਜਿਓਤੀਸਰ ਕਲੋਨੀ ਦੇ ਨੇੜੇ ਗੁਣੋਵਾਲ ਸੂਏ ਕੋਲ ਝਾੜੀਆਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਫੈਲ ਗਈ। ਸਵੇਰੇ ਜਦੋਂ ਖੇਤਾਂ ਵੱਲ ਗਏ ਲੋਕਾਂ ਦੀ ਨਜ਼ਰ ਲਾਸ਼ ‘ਤੇ ਪਈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਪੁਲਿਸ ਟੀਮ […]
Jaspreet Singh
By : Updated On: 17 Feb 2026 19:06:PM
ਜੰਡਿਆਲਾ ਗੁਰੂ ‘ਚ ਮਿਲੀ ਨੌਜਵਾਨ ਦੀ ਲਾਸ਼, ਗਲੇ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Jandiala Guru murder case; ਅੰਮ੍ਰਿਤਸਰ ਸ਼ਹਿਰ ਦੇ ਜੰਡਿਆਲਾ ਗੁਰੂ ਵਿੱਚ ਜਿਓਤੀਸਰ ਕਲੋਨੀ ਦੇ ਨੇੜੇ ਗੁਣੋਵਾਲ ਸੂਏ ਕੋਲ ਝਾੜੀਆਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਫੈਲ ਗਈ। ਸਵੇਰੇ ਜਦੋਂ ਖੇਤਾਂ ਵੱਲ ਗਏ ਲੋਕਾਂ ਦੀ ਨਜ਼ਰ ਲਾਸ਼ ‘ਤੇ ਪਈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਕੱਲ੍ਹ ਦੁਪਹਿਰ ਲਗਭਗ 12 ਵਜੇ ਤੋਂ ਲਾਪਤਾ ਸੀ। ਰਾਤ ਭਰ ਖੋਜ ਕਰਨ ਦੇ ਬਾਵਜੂਦ ਕੋਈ ਪਤਾ ਨਹੀਂ ਲੱਗਿਆ ਅਤੇ ਅੱਜ ਉਸ ਦੀ ਲਾਸ਼ ਸ਼ੇਰੇ ਖੇਤਾਂ ਵਿੱਚੋਂ ਮਿਲੀ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਕੱਟਣ ਦੇ ਨਿਸ਼ਾਨ ਸਨ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਉਸ ਦਾ ਕਤਲ ਕਰਕੇ ਲਾਸ਼ ਇੱਥੇ ਸੁੱਟੀ ਗਈ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਪਰਿਵਾਰ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਇੱਕ ਦਿਹਾੜੀਦਾਰ ਸੀ ਅਤੇ ਰੰਗਰੋਗਨ (ਪੇਂਟ) ਦਾ ਕੰਮ ਕਰਦਾ ਸੀ। ਉਸ ਦਾ ਨਾ ਤਾਂ ਕਿਸੇ ਨਾਲ ਕੋਈ ਪੁਰਾਣਾ ਝਗੜਾ ਸੀ ਅਤੇ ਨਾ ਹੀ ਉਹ ਕਿਸੇ ਕਿਸਮ ਦੇ ਨਸ਼ੇ ਕਰਦਾ ਸੀ। ਉਹ ਹਰ ਕਿਸੇ ਨਾਲ ਖੁਸ਼ਮਿਜਾਜ਼ੀ ਨਾਲ ਮਿਲਦਾ ਸੀ, ਜਿਸ ਕਰਕੇ ਪਰਿਵਾਰ ਨੂੰ ਇਹ ਘਟਨਾ ਬਹੁਤ ਹੀ ਸ਼ੱਕੀ ਲੱਗ ਰਹੀ ਹੈ।

ਇਸ ਸਬੰਧੀ ਪੁਲਿਸ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਦੀ ਪਛਾਣ ਰੋਹਿਤ (24) ਪੁੱਤਰ ਜਾਰਜ ਵਾਸੀ ਜਿਓਤੀਸਰ ਕਲੋਨੀ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇ।

ਮੌਕੇ ‘ਤੇ ਮੌਜੂਦ ਐਸ ਐਚ ਓ ਰਮੇਸ਼ ਕੁਮਾਰ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੁਖੀ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad