Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਖ਼ੂਨ ਨਾਲ ਲੱਥ-ਪੱਥ ਮਿਲੀ ਨੌਜਵਾਨ ਦੀ ਲਾਸ਼, ਅਗਵਾ ਕਰ ਕਤਲ ਦਾ ਸ਼ੱਕ, CCTV ‘ਚ ਮਿਲੇ ਅਹਿਮ ਸੁਰਾਗ

Patiala News; ਭਵਾਨੀਗੜ੍ਹ ਨੇੜੇ ਪਿੰਡ ਚੰਨੋ-ਕਾਲਾਝਾੜ ਵਿਚਕਾਰੋਂ ਲੰਘਦੀ ਡਰੇਨ ਕੋਲ ਹਾਈਵੇਅ ਦੇ ਕੰਢੇ ਇੱਕ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਾਰ ਸਵਾਰ ਤਿੰਨ ਅਣਪਛਾਤੇ ਵਿਅਕਤੀ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇੱਥੇ ਸੁੱਟ ਕੇ ਫ਼ਰਾਰ ਹੋ ਗਏ। ਘਟਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖ਼ੂਨ ਨਾਲ ਲੱਥ-ਪੱਥ ਮਿਲੀ ਨੌਜਵਾਨ ਦੀ ਲਾਸ਼, ਅਗਵਾ ਕਰ ਕਤਲ ਦਾ ਸ਼ੱਕ, CCTV ‘ਚ ਮਿਲੇ ਅਹਿਮ ਸੁਰਾਗ

Patiala News; ਭਵਾਨੀਗੜ੍ਹ ਨੇੜੇ ਪਿੰਡ ਚੰਨੋ-ਕਾਲਾਝਾੜ ਵਿਚਕਾਰੋਂ ਲੰਘਦੀ ਡਰੇਨ ਕੋਲ ਹਾਈਵੇਅ ਦੇ ਕੰਢੇ ਇੱਕ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਾਰ ਸਵਾਰ ਤਿੰਨ ਅਣਪਛਾਤੇ ਵਿਅਕਤੀ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇੱਥੇ ਸੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਭਵਾਨੀਗੜ੍ਹ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਾਲਾਝਾੜ ਡਰੇਨ ਨੇੜੇ ਹਾਈਵੇਅ ਦੇ ਕੰਢੇ ਕਾਰ ਸਵਾਰ ਤਿੰਨ ਅਣਪਛਾਤੇ ਵਿਅਕਤੀ ਇੱਕ ਨੌਜਵਾਨ ਦੀ ਲਾਸ਼ ਸੁੱਟ ਕੇ ਫ਼ਰਾਰ ਹੋ ਗਏ ਹਨ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ 25 ਸਾਲਾ ਨਵਾਬ ਖਾਂ ਪੁੱਤਰ ਸਵਰਗੀ ਦਰਸ਼ਨ ਖਾਂ, ਵਾਸੀ ਪਿੰਡ ਡਕਾਲਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ।

ਐੱਸ.ਐੱਚ.ਓ. ਅਨੁਸਾਰ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇੱਥੇ ਲਿਆ ਕੇ ਸੁੱਟੀ ਗਈ। ਪੁਲਸ ਵੱਲੋਂ ਮ੍ਰਿਤਕ ਦੇ ਪਿੰਡ ਨਾਲ ਸਬੰਧਤ ਥਾਣੇ ਦੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੈਟਰੋਲ ਪੰਪ ਨੇੜਿਓਂ ਅਗਵਾ ਕੀਤੇ ਜਾਣ ਦੀ ਚਰਚਾ

ਉੱਧਰ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਕਰੀਬ ਢਾਈ ਵਜੇ ਪਿੰਡ ਡਕਾਲਾ ਦੇ ਇਲਾਕੇ ਵਿਚ ਇੱਕ ਪੈਟਰੋਲ ਪੰਪ ਨੇੜਿਓਂ ਕਾਰ ਸਵਾਰ ਵਿਅਕਤੀਆਂ ਵੱਲੋਂ ਉਕਤ ਨੌਜਵਾਨ ਨੂੰ ਕਥਿਤ ਤੌਰ ’ਤੇ ਅਗਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਦਾ ਕਤਲ ਕਰ ਕੇ ਲਾਸ਼ ਭਵਾਨੀਗੜ੍ਹ ਨੇੜੇ ਸੁੱਟੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਅਗਵਾ ਕੀਤੇ ਜਾਣ ਅਤੇ ਕਤਲ ਦੇ ਪੂਰੇ ਘਟਨਾਕ੍ਰਮ ਸਬੰਧੀ ਪੁਲਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਕਤਲ ਦੇ ਕਾਰਨਾਂ ਦਾ ਪਤਾ ਲਾਉਣ ’ਚ ਜੁਟੀ ਪੁਲਸ

ਇਸ ਵਾਰਦਾਤ ਨੂੰ ਲੈ ਕੇ ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਦਾ ਕਤਲ ਕਿਹੜੇ ਕਾਰਨਾਂ ਕਰਕੇ ਕੀਤਾ ਗਿਆ ਅਤੇ ਇਸ ਵਾਰਦਾਤ ਵਿਚ ਸ਼ਾਮਲ ਵਿਅਕਤੀ ਕੌਣ ਹਨ। ਫਿਲਹਾਲ ਕਾਤਲਾਂ ਦੀ ਪਛਾਣ ਅਤੇ ਕਤਲ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

Read Latest News and Breaking News at Daily Post TV, Browse for more News

Ad
Ad

Punjab District News