ਕਪੂਰਥਲਾ ਦੇ ਪਿੰਡ ਖੀਰਾਂਵਾਲੀ ਨੇੜੇ ਕਾਰ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

ਕਪੂਰਥਲਾ : ਪਿੰਡ ਖੀਰਾਂਵਾਲੀ ਨੇੜੇ ਸੜਕ ’ਤੇ ਖੜੀ ਇਕ ਕਾਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪਿੰਡ ਖੀਰਾਂਵਾਲੀ ਨੇੜੇ ਰੋਡ ’ਤੇ […]
Khushi
By : Updated On: 26 Jan 2026 08:55:AM
ਕਪੂਰਥਲਾ ਦੇ ਪਿੰਡ ਖੀਰਾਂਵਾਲੀ ਨੇੜੇ ਕਾਰ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

ਕਪੂਰਥਲਾ : ਪਿੰਡ ਖੀਰਾਂਵਾਲੀ ਨੇੜੇ ਸੜਕ ’ਤੇ ਖੜੀ ਇਕ ਕਾਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪਿੰਡ ਖੀਰਾਂਵਾਲੀ ਨੇੜੇ ਰੋਡ ’ਤੇ ਗੱਡੀ ਵਿਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਦੀ ਮਦਦ ਨਾਲ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚਾਇਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਹਿਚਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਕਰੀਬ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਹ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ।

ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲੇ ਸਬੰਧੀ ਧਾਰਾ 174 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Read Latest News and Breaking News at Daily Post TV, Browse for more News

Ad
Ad