ਮੋਗਾ ਕੋਟਕਪੂਰਾ ਬਾਈਪਾਸ ਨੇੜੇ ਖਾਲੀ ਪਲਾਟ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ
Latest News: ਮੋਗਾ ਵਿੱਚ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਪੁਲ ਦੇ ਕੋਲ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਚਰਚਾ ਫੈਲ ਗਈ। ਮ੍ਰਿਤਕ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਸੂਚਨਾ ਮਿਲਣ ‘ਤੇ ਮੋਗਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ।
72 ਘੰਟਿਆਂ ਲਈ ਲਾਸ਼ ਮੁਰਦਾਘਰ ਵਿੱਚ ਰੱਖੀ ਗਈ
ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਖਾਲੀ ਪਲਾਟ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਭੇਜ ਦਿੱਤਾ।
ਉਨ੍ਹਾਂ ਕਿਹਾ ਕਿ—
“ਮ੍ਰਿਤਕ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ। ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਜੇਕਰ ਇਸ ਸਮੇਂ ਦਰਮਿਆਨ ਪਛਾਣ ਨਹੀਂ ਹੁੰਦੀ, ਤਾਂ ਕਾਨੂੰਨੀ ਪ੍ਰਕਿਰਿਆ ਮੁਤਾਬਕ ਅਗਲਾ ਕਦਮ ਚੁੱਕਿਆ ਜਾਵੇਗਾ।”
ਪਛਾਣ ਲਈ ਮ੍ਰਿਤਕ ਦੀ ਤਸਵੀਰ ਦੀ ਵਰਤੋਂ ਕੀਤੀ ਜਾਵੇਗੀ ਅਤੇ ਸਥਾਨਕ ਲੋਕਾਂ ਨੂੰ ਵੀ ਜਾਣਕਾਰੀ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।