Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਗੁਰਦੁਆਰਾ ਸਾਹਿਬ ਦੇ ਸਰੋਵਰ ’ਚੋਂ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

Body of elderly man recovered from Gurdwara Sahib’s Sarover: ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਉਸ ਸਮੇਂ ਦੁਖਦਾਈ ਘਟਨਾ ਸਾਹਮਣੇ ਆਈ ਜਦੋਂ ਸਰੋਵਰ ’ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 66 ਤੋਂ 68 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਨਿੰਦਰ ਸਿੰਘ […]
Ranjit Singh
By : Updated On: 20 Sep 2026 16:03:PM
ਗੁਰਦੁਆਰਾ ਸਾਹਿਬ ਦੇ ਸਰੋਵਰ ’ਚੋਂ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

Body of elderly man recovered from Gurdwara Sahib’s Sarover: ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਉਸ ਸਮੇਂ ਦੁਖਦਾਈ ਘਟਨਾ ਸਾਹਮਣੇ ਆਈ ਜਦੋਂ ਸਰੋਵਰ ’ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 66 ਤੋਂ 68 ਸਾਲ ਦੱਸੀ ਜਾ ਰਹੀ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਉਹ ਕੱਪੜਿਆਂ ਸਮੇਤ ਸਰੋਵਰ ਵਿੱਚ ਉਤਰ ਗਏ। ਕੁਝ ਸਮੇਂ ਬਾਅਦ ਮਾਮਲਾ ਸਾਹਮਣੇ ਆਉਣ ’ਤੇ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ।

ਸੀਸੀਟੀਵੀ ਫੁਟੇਜ ਵਿੱਚ ਮਨਿੰਦਰ ਸਿੰਘ ਨੂੰ ਸਰੋਵਰ ਵੱਲ ਜਾਂਦੇ ਹੋਏ ਦੇਖਿਆ ਗਿਆ। ਇਸ ਤੋਂ ਬਾਅਦ ਸਰੋਵਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਦੀ ਲਾਸ਼ ਬਰਾਮਦ ਕਰ ਲਈ ਗਈ।

ਦੱਸਿਆ ਜਾ ਰਿਹਾ ਹੈ ਕਿ ਮਨਿੰਦਰ ਸਿੰਘ ਅੰਮ੍ਰਿਤਸਰ ਦੀ ਆਡੀਆ ਮਾਰਕੀਟ ਵਿੱਚ ਨਕਲੀ ਆਰਟੀਫਿਸ਼ਲ ਗਹਿਣਿਆਂ ਦੀ ਦੁਕਾਨ ਚਲਾਉਂਦੇ ਸਨ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਸੀਸੀਟੀਵੀ ਫੁਟੇਜ, ਪਰਿਵਾਰਕ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News