Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

5 ਮਹੀਨਿਆਂ ਬਾਅਦ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ, ਮੁਲਜ਼ਮ ਨੇ ਘਰ ‘ਚ ਦੱਬੀ ਸੀ ਡੈੱਡ ਬਾਡੀ

Punjab News: ਜਲੰਧਰ ‘ਚ 5 ਮਹੀਨਿਆਂ ਤੋਂ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ ਹੋਈ ਹੈ। ਕਾਤਲ ਨੇ ਕਤਲ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ‘ਚ ਦਬਾ ਦਿੱਤਾ ਸੀ। ਪੁਲਿਸ ਜਾਂਚ ‘ਚ ਇਸ ਪੂਰੀ ਘਟਨਾ ਦਾ ਪਰਦਾਫਾਸ਼ ਹੋਇਆ ਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਗੁਰਦੇਵ ਸਿੰਘ ਵਸਨੀਕ ਪਿੰਡ ਗਾਂਧਰਾ ਵਜੋਂ […]
Nishant Malyan
By : Updated On: 03 Apr 2026 16:31:PM
5 ਮਹੀਨਿਆਂ ਬਾਅਦ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ, ਮੁਲਜ਼ਮ ਨੇ ਘਰ ‘ਚ ਦੱਬੀ ਸੀ ਡੈੱਡ ਬਾਡੀ

Punjab News: ਜਲੰਧਰ ‘ਚ 5 ਮਹੀਨਿਆਂ ਤੋਂ ਲਾਪਤਾ ਸ਼ਖ਼ਸ ਦੀ ਲਾਸ਼ ਬਰਾਮਦ ਹੋਈ ਹੈ। ਕਾਤਲ ਨੇ ਕਤਲ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ‘ਚ ਦਬਾ ਦਿੱਤਾ ਸੀ। ਪੁਲਿਸ ਜਾਂਚ ‘ਚ ਇਸ ਪੂਰੀ ਘਟਨਾ ਦਾ ਪਰਦਾਫਾਸ਼ ਹੋਇਆ ਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਗੁਰਦੇਵ ਸਿੰਘ ਵਸਨੀਕ ਪਿੰਡ ਗਾਂਧਰਾ ਵਜੋਂ ਹੋਈ ਹੈ।

ਇਸ਼ਤਿਹਾਰ

ਮਾਮਲੇ ‘ਚ ਅਮਨਪ੍ਰੀਤ ਸਿੰਘ ਨੇ 1 ਅਪ੍ਰੈਲ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਚਾਚਾ ਅਜਮੇਰ ਸਿੰਘ (45) ਵਸਨੀਕ ਅਕਲਪੁਰ ਮਲਸੀਆਂ- ਨਵੰਬਰ, 2025 ਤੋਂ ਬਾਅਦ ਘਰ ਨਹੀਂ ਆਇਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤ ਸੀ ਕਿ ਉਸ ਦਾ ਚਾਚਾ ਪਿਛਲੇ 20 ਸਾਲਾਂ ਤੋਂ ਗੁਰਦੇਵ ਸਿੰਘ ਨਾਲ ਕੰਮ ਕਰਦਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਗੁਰਦੇਵ ਸਿੰਘ ਖਿਲਾਫ਼ 1 ਅਪ੍ਰੈਲ, 2026 ਨੂੰ ਥਾਣਾ ਸਦਰ ਨਕੋਦਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।

ਪੁਲਿਸ ਪੁੱਛ-ਗਿੱਛ ‘ਚ ਮੁਲਜ਼ਮ ਗੁਰਦੇਵ ਨੇ ਖੁਲਾਸਾ ਕੀਤਾ ਕਿ ਉਸ ਨੇ 13 ਨਵੰਬਰ, 2025 ਨੂੰ ਅਮਰਜੀਤ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਆਪਣੇ ਘਰ ‘ਚ ਬਾਥਰੂਮ ਨੇੜੇ ਕਰੀਬ 5 ਤੋਂ 6 ਫੁੱਟ ਡੂੰਘ ਖੱਡਾ ਪੱਟਿਆ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਬੋਰੇ ‘ਚ ਪਾ ਕੇ ਦੱਬ ਦਿੱਤਾ।

ਪੁਲਿਸ ਨੇ ਬੀਤੇ ਦਿਨ ਯਾਨੀ 2 ਅਪ੍ਰੈਲ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪਿੰਡ ਗਾਂਧਰਾ ਵਿਖੇ ਉਸ ਦੇ ਘਰ ‘ਚ ਖੁਦਾਈ ਕੀਤੀ, ਜਿਸ ਤੋਂ ਬਾਅਦ ਮ੍ਰਿਤਕ ਅਮਰਜੀਤ ਦੀ ਦੱਬੀ ਹੋਈ ਲਾਸ਼ ਬਰਾਮਦ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News