Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਰਨਾਲਾ ‘ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

Body of young man found; ਬਰਨਾਲਾ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਅਜਿਹਾ ਮਾਮਲਾ ਹੁਣ ਬਰਨਾਲਾ ਦੇ ਰਾਮਬਾਗ ਰੋਡ ਦੇ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ 22 ਸਾਲਾਂ ਨੌਜਵਾਨ ਦੀ ਲਾਸ ਮਿਲਣ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖੂਨ ਨਾਲ ਲੱਥਪਥ ਹੋਈ ਸ਼ੱਕੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਰਨਾਲਾ ‘ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
oplus_4128

Body of young man found; ਬਰਨਾਲਾ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਅਜਿਹਾ ਮਾਮਲਾ ਹੁਣ ਬਰਨਾਲਾ ਦੇ ਰਾਮਬਾਗ ਰੋਡ ਦੇ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ 22 ਸਾਲਾਂ ਨੌਜਵਾਨ ਦੀ ਲਾਸ ਮਿਲਣ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖੂਨ ਨਾਲ ਲੱਥਪਥ ਹੋਈ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਮ੍ਰਿਤਕ ਦੀ ਪਹਿਚਾਣ 22 ਸਾਲ ਦੇ ਸੁਰਿੰਦਰ ਸਿੰਘ ਪੁੱਤਰ ਸੋਮੀ ਸਿੰਘ,ਵਾਸੀ ਰਾਹੀ ਬਸਤੀ ਬਰਨਾਲਾ ਵਜੋਂ ਹੋਈ ਹੈ। ਜੋ ਆਪਣੇ ਪਰਿਵਾਰ ਅਤੇ ਤਿੰਨ ਭੈਣਾਂ ਦਾ ਇਕਲੌਤਾ ਸਭ ਤੋਂ ਛੋਟਾ ਭਰਾ ਸੀ। ਮ੍ਰਿਤਕ ਸੁਰਿੰਦਰ ਸਿੰਘ,ਹਿਮਾਚਲ ਪ੍ਰਦੇਸ਼ ਵਿੱਚ ਬੱਸਾਂ ਦੀਆਂ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ ਜੋ ਆਪਣੀ ਦਾਦੀ ਦੀ ਮੌਤ ਤੋਂ ਬਾਅਦ ਉਸਦੇ ਭੋਗ ਤੇ ਪਿਛਲੇ 8 ਦਿਨਾਂ ਤੋਂ ਪੰਜਾਬ ਆਪਣੇ ਘਰ ਬਰਨਾਲਾ ਪਹੁੰਚਿਆ ਹੋਇਆ ਸੀ। ਇਸ ਮੌਕੇ ਰੋਂਦੇ ਕੁਰਲਾਉਂਦਿਆਂ ਮ੍ਰਿਤਕ ਦੇ ਪਿਤਾ ਸੋਮੀ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ। ਜਿਸਦੀ ਬਰਨਾਲਾ ਪੁਲਿਸ ਨੂੰ ਜਾਣਕਾਰੀ ਵੀ ਦਿੱਤੀ ਗਈ ਸੀ ਅਤੇ ਤਲਾਸ਼ ਕੀਤੀ ਜਾ ਰਹੀ ਸੀ ਤਾਂ ਅੱਜ ਪਤਾ ਲੱਗਿਆ ਕਿ ਉਹਦੀ ਲਾਸ ਇੱਕ ਖਾਲੀ ਪਲਾਟ ਵਿੱਚ ਪਈ ਹੈ। ਜਦ ਪਰਿਵਾਰਿਕ ਮੈਂਬਰਾਂ ਨੇ ਮੌਕੇ ਤੇ ਜਾਕੇ ਦੇਖਿਆ ਤਾਂ ਸੁਰਿੰਦਰ ਸਿੰਘ ਦੀ ਲਾਸ ਖ਼ਾਲੀ ਪਲਾਟ ਵਿੱਚ ਕੰਧ ਨਾਲ ਪਈ ਸੀ। ਮ੍ਰਿਤਕ ਦੇ ਮੂੰਹ,ਪੇਟ ਅਤੇ ਬਾਹਾਂ ਤੇ ਬੇਰਹਿਮੀ ਨਾਲ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਉਸਦਾ ਮੂੰਹ ਖੂਨ ਨਾਲ ਲੱਥ ਪੱਥ ਨਜ਼ਰ ਆ ਰਿਹਾ ਸੀ, ਪਰਿਵਾਰਕ ਮੈਂਬਰਾਂ ਨੇ ਪੱਕੇ ਤੌਰ ‘ਤੇ ਅਸ਼ੰਕਾ ਜਾਹਿਰ ਕੀਤੀ ਕਿ ਉਹਨਾਂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।


ਮ੍ਰਿਤਕ ਦੇ ਪਿਤਾ ਸੋਮੀ ਸਿੰਘ ਨੇ ਆਪਣੇ ਇਕਲੋਤੇ ਪੁੱਤ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਤੋਂ ਮੰਗ ਕਰਦੇ ਕਿਹਾ ਕਿ ਉਸ ਦਾ ਇੱਕਲੋਤਾ ਪੁੱਤ ਅੱਜ ਇਸ ਦੁਨੀਆਂ ਤੋਂ ਨਹੀਂ ਰਿਹਾ ਪਰ ਉਹਨਾਂ ਦੇ ਪੁੱਤ ਨੂੰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਉਹਨਾਂ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ।

ਪਰਿਵਾਰਿਕ ਮੈਂਬਰਾਂ ਨੇ ਇਹ ਵੀ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਅਤੇ ਦੋਸ਼ੀ ਗ੍ਰਿਫਤਾਰ ਨਹੀਂ ਕੀਤੇ ਤਾਂ ਮ੍ਰਿਤਕ ਦੀ ਲਾਸ ਦਾ ਪੋਸਟ ਮਾਸਟਮ ਨਹੀਂ ਕਰਵਾਇਆ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸੁਰੱਖਿਆ ਤੇ ਵੀ ਸਵਾਲ ਚੁੱਕਦੇ ਕਿਹਾ ਕਿ ਬਰਨਾਲਾ ਅੰਦਰ ਲਗਾਤਾਰ ਸ਼ਰੇਆਮ ਕਤਲ ਵਰਗੀ ਘਟਨਾਵਾਂ ਹੋ ਰਹੀਆਂ ਹਨ।

ਘਟਨਾ ਦਾ ਪਤਾ ਲੱਗਦਾ ਹੀ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਈ ,ਜਿਨਾਂ ਵੱਲੋਂ ਮ੍ਰਿਤਕ ਦੀ ਲਾਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟ ਮਾਸਟਮ ਲਈ ਰੱਖ ਦਿੱਤਾ ਗਿਆ।

ਮ੍ਰਿਤਕ ਨੂੰ ਕੁਝ ਨੌਜਵਾਨ ਘਰੋਂ ਬੁਲਾ ਕੇ ਨਾਲ ਲੈ ਗਏ ਸਨ। ਜਿਸ ਤਾਂ ਮੋਬਾਇਲ ਫੋਨ ਘਰ ਹੀ ਪਿਆ ਹੈ।

ਇਸ ਮੌਕੇ ਪਹੁੰਚੇ ਪੁਲਿਸ ਮੁਲਾਜ਼ਮ ਸਤਨਾਮ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਜਿਸ ਤਹਿਤ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਲਾਸ ਸਰਕਾਰੀ ਹਸਪਤਾਲ ਮੋਰਚੀ ਬਰਨਾਲਾ ਵਿੱਚ ਰਖਵਾ ਦਿੱਤੀ ਗਈ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News