ਹੋਟਲ ’ਚ ਪ੍ਰਾਪਰਟੀ ਕਾਰੋਬਾਰੀ ਦੀ ਮਿਲੀ ਲਾਸ਼, ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ
Ludhiana Property Dealer Death; ਲੁਧਿਆਣਾ ’ਚ ਸੋਮਵਾਰ ਨੂੰ ਇੱਕ ਹੋਟਲ ਦੇ ਕਮਰੇ ’ਚੋਂ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਕਾਰੋਬਾਰੀ ਹੋਟਲ ਦੀ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 508 ’ਚ ਠਹਿਰਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ […]
By :
Jaspreet Singh
Updated On: 21 Sep 2026 15:21:PM
Ludhiana Property Dealer Death; ਲੁਧਿਆਣਾ ’ਚ ਸੋਮਵਾਰ ਨੂੰ ਇੱਕ ਹੋਟਲ ਦੇ ਕਮਰੇ ’ਚੋਂ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਕਾਰੋਬਾਰੀ ਹੋਟਲ ਦੀ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 508 ’ਚ ਠਹਿਰਿਆ ਹੋਇਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰ ਵੀ ਹੋਟਲ ਪਹੁੰਚ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
