Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਠਿੰਡਾ ਦੇ ਹੋਟਲ ਚੋਂ ਮਿਲੀ ਨੌਜਵਾਨ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

Dead Body of a Young Man Found in a Hotel; ਬਠਿੰਡਾ ਦੇ ਉਸ ਵਕਤ ਸਨਸਨੀ ਫੈਲ ਗਈ ਜਦੋਂ ਹੋਟਲ ਦੇ ਕਮਰੇ ਦੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਬਠਿੰਡਾ ਦੇ ਅਮਰੀਕ ਸਿੰਘ ਰੋਡ ਗੋਲਡੀ ਡਿੱਗੀ ਦੇ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਕਮਰੇ ‘ਚ ਭੇਦ ਭਰੇ ਹਾਲਾਤਾਂ ਵਿੱਚ ਨੌਜਵਾਨ ਦੀ ਡੈਡ ਬੋਡੀ ਮਿਲੀ ਹੈ। ਫਿਲਹਾਲ ਮੌਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ਦੇ ਹੋਟਲ ਚੋਂ ਮਿਲੀ ਨੌਜਵਾਨ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

Dead Body of a Young Man Found in a Hotel; ਬਠਿੰਡਾ ਦੇ ਉਸ ਵਕਤ ਸਨਸਨੀ ਫੈਲ ਗਈ ਜਦੋਂ ਹੋਟਲ ਦੇ ਕਮਰੇ ਦੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਬਠਿੰਡਾ ਦੇ ਅਮਰੀਕ ਸਿੰਘ ਰੋਡ ਗੋਲਡੀ ਡਿੱਗੀ ਦੇ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਕਮਰੇ ‘ਚ ਭੇਦ ਭਰੇ ਹਾਲਾਤਾਂ ਵਿੱਚ ਨੌਜਵਾਨ ਦੀ ਡੈਡ ਬੋਡੀ ਮਿਲੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਕਤਵਾਲੀ ਥਾਣਾ ਪੁਲਿਸ ਤੇ ਐਨਜੀਓ ਦੇ ਵਰਕਰ ਦੇ ਵੱਲੋਂ ਡੈਡ ਬੋਡੀ ਨੂੰ ਹੋਟਲ ਦੇ ਕਮਰੇ ਵਿੱਚੋਂ ਬਾਹਰ ਕੱਢ ਲਿਆ ਹੈ।

ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾਇਆ ਗਿਆ ਹੈ। ਹੁਣ ਤੱਕ ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ ਹੋਟਲ ਵਿੱਚ ਮੁੰਡੇ ਦੇ ਨਾਲ ਇੱਕ ਕੁੜੀ ਵੀ ਰੁਕੀ ਸੀ, ਪਰ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ।

ਪਰਿਵਾਰ ਵਾਲਿਆਂ ਨੇ ਕੀਤਾ ਬੇਦਖ਼ਲ

ਕੁਤਵਾਲੀ ਥਾਣਾਂ ਦੇ ਐਸਐਚਓ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਤੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਇਹ ਨੌਜਵਾਨ ਨੂੰ ਪਹਿਲਾਂ ਹੀ ਘਰੋਂ ਬੇਦਖਲ ਕੀਤਾ ਹੋਇਆ ਸੀ। ਇਹ ਮਾੜੀ ਸੰਗਤ ਵਿੱਚ ਪਿਆ ਹੋਇਆ ਸੀ। ਇਸ ਮ੍ਰਿਤਕ ਦਾ ਨਾਂ ਰਕੇਸ਼ ਕੁਮਾਰ ਸੀ ਅਤੇ ਲਹਿਰਾ ਕਲੋਨੀ ਭੁੱਚੋ ਮੰਡੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਕਿਹਾ ਕਿ ਫਿਲਹਾਲ ਅਸੀਂ ਹਰ ਪਹਿਲੂ ਦੇ ਨਾਲ ਇਸ ਦੀ ਜਾਂਚ ਪੜਤਾਲ ਕਰ ਰਹੇ ਹਾਂ ਮਾਮਲਾ ਦਰਜ ਕਰ ਲਿਆ ਹੈ।

ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਹ ਸਾਡੇ ਕੋਲੇ ਪੁਲਿਸ ਦੇ ਵੱਲੋਂ ਇੱਕ ਨੌਜਵਾਨ ਦੀ ਡੈਡ ਬੋਡੀ ਲੈ ਕੇ ਆਏ ਸਨ। ਇਸ ਨੂੰ ਪੋਸਟਮਾਰਟਮ ਲਈ ਮੁੜਦਾ ਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦੇ ਦੱਸਣ ਮੁਤਾਬਿਕ ਨੌਜਵਾਨ ਦੀ ਡੈਡ ਬੋਡੀ ਹੋਟਲ ਦੇ ਕਮਰੇ ਵਿੱਚੋਂ ਮਿਲੀ ਸੀ।

Read Latest News and Breaking News at Daily Post TV, Browse for more News

Ad
Ad

Punjab District News