ਮੋਗਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ
Latest News: ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਹਸਪਤਾਲ ਦੇ ਆਰਥ ਵਾਰਡ ਦੇ ਬਾਥਰੂਮ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਹਿਚਾਣ ਜਲੰਧਰ ਦੇ ਰਹਿਣ ਵਾਲੇ ਸ਼੍ਰੀ ਚੰਦ ਵਜੋਂ ਹੋਈ ਹੈ।
ਸੂਤਰਾਂ ਅਨੁਸਾਰ, ਘਟਨਾ ਦਾ ਪਤਾ ਤਦ ਲੱਗਾ ਜਦੋਂ ਇੱਕ ਮਰੀਜ਼ ਬਾਥਰੂਮ ਵਿੱਚ ਗਿਆ ਅਤੇ ਉਥੇ ਉਸਨੂੰ ਇੱਕ ਨੌਜਵਾਨ ਬੇਹੋਸ਼ ਹਾਲਤ ਵਿੱਚ ਪਿਆ ਮਿਲਿਆ। ਤੁਰੰਤ ਹੀ ਵਾਰਡ ਇੰਚਾਰਜ ਨੂੰ ਸੂਚਿਤ ਕੀਤਾ ਗਿਆ, ਜਿਸਨੇ ਸਟਾਫ਼ ਦੀ ਮਦਦ ਨਾਲ ਉਸਨੂੰ ਬਾਥਰੂਮ ਵਿੱਚੋਂ ਕੱਢ ਕੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ। ਡਾਕਟਰਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ।
ਮੌਕੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਹਸਪਤਾਲ ਪਹੁੰਚੀ ਅਤੇ ਲਾਸ਼ ਨੂੰ ਮੁਰਦਾਘਰ ਭੇਜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਪਛਾਣ ਉਸਦੇ ਆਧਾਰ ਕਾਰਡ ਰਾਹੀਂ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ ਹੈ।
ਫਿਲਹਾਲ ਮੌਤ ਦੇ ਕਾਰਣਾਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ, ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।