Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਹਸਪਤਾਲ ਤੋਂ ਲਾਸ਼ ਲੈ ਕੇ ਪਿੰਡ ਪਰਤ ਰਹੀ ਬੋਲੇਰੋ ਡੂੰਘੀ ਖੱਡ ’ਚ ਡਿੱਗੀ, 4 ਦੀ ਮੌਤ, 9 ਜ਼ਖ਼ਮੀ

Bolero falls into deep gorge: ਸਿਰਮੌਰ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਸੰਗੜਾਹ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਗਤਲੋਗ ਨੇੜੇ ਇੱਕ ਬੋਲੇਰੋ ਕੈਂਪਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ 9 ਵਿਅਕਤੀ ਜ਼ਖ਼ਮੀ ਹੋ ਗਏ। […]
By : Published: 12 Aug 2026 14:35:PM
ਹਸਪਤਾਲ ਤੋਂ ਲਾਸ਼ ਲੈ ਕੇ ਪਿੰਡ ਪਰਤ ਰਹੀ ਬੋਲੇਰੋ ਡੂੰਘੀ ਖੱਡ ’ਚ ਡਿੱਗੀ, 4 ਦੀ ਮੌਤ, 9 ਜ਼ਖ਼ਮੀ

Bolero falls into deep gorge: ਸਿਰਮੌਰ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਸੰਗੜਾਹ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਗਤਲੋਗ ਨੇੜੇ ਇੱਕ ਬੋਲੇਰੋ ਕੈਂਪਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ 9 ਵਿਅਕਤੀ ਜ਼ਖ਼ਮੀ ਹੋ ਗਏ।

ਇਸ਼ਤਿਹਾਰ

ਜਾਣਕਾਰੀ ਮੁਤਾਬਕ 11 ਅਗਸਤ ਨੂੰ ਜਗਦੀਸ਼ ਸ਼ਰਮਾ ਦੀ ਦਿਲ ਦਾ ਦੌਰਾ ਪੈਣ ਕਾਰਨ ਸੰਗੜਾਹ ਹਸਪਤਾਲ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਅਰਲੂ ਲਿਜਾਣ ਲਈ ਬੋਲੇਰੋ ਕੈਂਪਰ ਕਿਰਾਏ ’ਤੇ ਲਈ ਗਈ ਸੀ। ਪਰਿਵਾਰਕ ਮੈਂਬਰਾਂ ਦੇ ਨਾਲ ਕੁਝ ਪਿੰਡ ਵਾਸੀ ਵੀ ਚਿਨਾੜ ਨੇੜੇ ਗੱਡੀ ਵਿੱਚ ਸਵਾਰ ਹੋ ਗਏ। ਜਦੋਂ ਵਾਹਨ ਗਤਲੋਗ ਨੇੜੇ ਪਹੁੰਚਿਆ ਤਾਂ ਡਰਾਈਵਰ ਦਾ ਗੱਡੀ ਤੋਂ ਕੰਟਰੋਲ ਖੋਹ ਗਿਆ ਅਤੇ ਬੋਲੇਰੋ ਸੜਕ ਤੋਂ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ।

4 ਲੋਕਾਂ ਦੀ ਮੌਤ, 9 ਜ਼ਖ਼ਮੀ
ਹਾਦਸੇ ਵਿੱਚ ਰਾਜਿੰਦਰ, ਦੇਸ ਰਾਜ, ਰਿੱਖੀ ਰਾਮ ਅਤੇ ਰਾਮ ਗੋਪਾਲ ਦੀ ਮੌਤ ਹੋ ਗਈ। ਜਦਕਿ ਬ੍ਰਿਜ ਮੋਹਨ, ਕ੍ਰਿਪਾ ਰਾਮ, ਦੇਵੇਂਦਰ ਸਿੰਘ, ਸੁਨੀਲ ਸ਼ਰਮਾ, ਰਾਮ ਸਰੂਪ, ਜੈ ਪ੍ਰਕਾਸ਼, ਸੰਦੀਪ, ਕਮਲੇਂਦਰ ਅਤੇ ਡਰਾਈਵਰ ਕਪਿਲ ਦੇਵ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਕਮਲੇਂਦਰ, ਸੰਦੀਪ, ਰਾਮ ਸਰੂਪ ਅਤੇ ਡਰਾਈਵਰ ਕਪਿਲ ਦੇਵ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਨਾਹਨ ਰੈਫਰ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਨੂੰ ਅੱਗੇ PGI ਚੰਡੀਗੜ੍ਹ ਭੇਜਿਆ ਗਿਆ ਹੈ। ਬਾਕੀ ਜ਼ਖ਼ਮੀਆਂ ਦਾ ਇਲਾਜ ਸੰਗੜਾਹ ਹਸਪਤਾਲ ਵਿੱਚ ਚੱਲ ਰਿਹਾ ਹੈ।

ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ CHC ਸੰਗੜਾਹ ਵਿੱਚ ਕਰਵਾਇਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News