Pathankot News: ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ। ਬੰਬ ਸਕੁਐਡ ਦੀ ਮਦਦ ਨਾਲ ਸ਼ੱਕੀ ਚੀਜ਼ ਦੀ ਜਾਂਚ ਕੀਤੀ ਜਾ ਰਹੀ ਹੈ।
Suspicious object like Bomb: ਮੰਗਲਵਾਰ ਨੂੰ ਪਠਾਨਕੋਟ ਦੇ ਮਲਿਕਪੁਰ ਪਿੰਡ ਵਿੱਚ ਇੱਕ ਖਾਲੀ ਪਲਾਟ ਵਿੱਚ ਬੰਬ ਵਰਗੀ ਸ਼ੱਕੀ ਚੀਜ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ। ਪਲਾਟ ਦੇ ਮਾਲਕ ਸੁਰਜੀਤ ਨੇ ਸਬਜ਼ੀਆਂ ਨੂੰ ਪਾਣੀ ਦਿੰਦੇ ਸਮੇਂ ਇਸ ਚੀਜ਼ ਨੂੰ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ। ਬੰਬ ਸਕੁਐਡ ਦੀ ਮਦਦ ਨਾਲ ਸ਼ੱਕੀ ਚੀਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਨਾਲ ਹੀ, ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਚੀਜ਼ ਬਾਰੇ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕਰਨ ਲਈ ਕਿਹਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ।

ਸਥਾਨਕ ਲੋਕਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਅਜਿਹਾ ਕੁਝ ਦੇਖਿਆ ਹੈ ਅਤੇ ਉਹ ਹੈਰਾਨ ਹਨ।ਇਹ ਮਾਮਲਾ ਇੱਕ ਵਾਰ ਫਿਰ ਦੱਸਦਾ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਹਮਲੇ ਸਿਰਫ਼ ਸਰਹਦੀ ਇਲਾਕਿਆਂ ਤੱਕ ਸੀਮਿਤ ਨਹੀਂ ਰਹੇ, ਸਗੋਂ ਅੰਦਰੂਨੀ ਖੇਤਰਾਂ ਤੱਕ ਵੀ ਪਹੁੰਚ ਰਹੇ ਹਨ।
ਭਾਰਤ-ਪਾਕਿ ਤਣਾਅ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ, ਭਾਰਤੀ ਸੁਰੱਖਿਆ ਬਲਾਂ ਨੇ ਪਾਕਿਸਤਾਨ ਵਲੋਂ ਡਰੋਨ ਹਮਲਿਆਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ। ਇਨ੍ਹਾਂ ਹਮਲਿਆਂ ਵਿੱਚ ਵਰਤੇ ਗਏ ਬੰਬਾਂ ਦੇ ਅਵਸ਼ੇਸ਼ ਕਈ ਥਾਵਾਂ ‘ਤੇ ਮਿਲੇ ਸੀ।