Justice BR Gavai: ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਉਹ 14 ਮਈ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾਮੁਕਤ ਹੋਣਗੇ ਅਤੇ ਜਸਟਿਸ ਗਵਈ ਅਗਲੇ ਹੀ ਦਿਨ ਅਹੁਦਾ ਸੰਭਾਲਣਗੇ। ਉਹ ਦੇਸ਼ ਦੇ ਦੂਜੇ ਦਲਿਤ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਤੋਂ ਪਹਿਲਾਂ ਜਸਟਿਸ ਕੇਜੀ ਬਾਲਾਕ੍ਰਿਸ਼ਨਨ ਵੀ ਚੀਫ਼ ਜਸਟਿਸ ਰਹਿ ਚੁੱਕੇ ਹਨ, ਜੋ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਸਨ।

War on Drugs: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ...