Breaking News: ਪਾਕਿਸਤਾਨ ਵਿੱਚ ਹਿੱਲੀ ਧਰਤੀ ; ਦੁਪਹਿਰ ਵੇਲੇ ਤੇਜ਼ ਭੂਚਾਲ ਦੇ ਝਟਕੇ
Breaking News: ਸ਼ੁੱਕਰਵਾਰ ਦੁਪਹਿਰ ਨੂੰ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਨੁਕਸਾਨ ਦੀ ਕੋਈ ਖ਼ਬਰ […]
By :
ਮਨਵੀਰ ਰੰਧਾਵਾ
Updated On: 30 May 2025 14:36:PM
Breaking News: ਸ਼ੁੱਕਰਵਾਰ ਦੁਪਹਿਰ ਨੂੰ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।