Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Breaking News: ਪਟਿਆਲਾ DC ਦੀ ਗੱਡੀ ਤੋਂ ਬਾਅਦ ਦਫ਼ਤਰ ਦਾ ਸਾਰਾ ਸਮਾਨ ਜ਼ਬਤ

Patiala dc property attach:ਪਟਿਆਲਾ ਵਿੱਚ ਇੱਕ 77 ਸਾਲ ਪੁਰਾਣੇ ਮੁਆਵਜ਼ੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਾਮਾਨ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ ਪਰ ਪੀੜਤ ਪੱਖ ਮੁਤਾਬਕ ਅਜੇ ਤੱਕ ਇਸ ਕਾਰਵਾਈ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਝਿਲ ਦੀ ਰਹਿਣ ਵਾਲੀ ਕਨੀਜ ਫਾਤਿਮਾ ਦੇਸ਼ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Breaking News: ਪਟਿਆਲਾ DC ਦੀ ਗੱਡੀ ਤੋਂ ਬਾਅਦ ਦਫ਼ਤਰ ਦਾ ਸਾਰਾ ਸਮਾਨ ਜ਼ਬਤ
Patiala dc property attach

Patiala dc property attach:ਪਟਿਆਲਾ ਵਿੱਚ ਇੱਕ 77 ਸਾਲ ਪੁਰਾਣੇ ਮੁਆਵਜ਼ੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਾਮਾਨ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ ਪਰ ਪੀੜਤ ਪੱਖ ਮੁਤਾਬਕ ਅਜੇ ਤੱਕ ਇਸ ਕਾਰਵਾਈ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਝਿਲ ਦੀ ਰਹਿਣ ਵਾਲੀ ਕਨੀਜ ਫਾਤਿਮਾ ਦੇਸ਼ ਦੇ ਬਟਵਾਰੇ ਤੋਂ ਬਾਅਦ ਮਲੇਰਕੋਟਲਾ ਚਲੀ ਗਈ ਸੀ।

ਜਦੋਂ ਮਾਹੌਲ ਸ਼ਾਂਤ ਹੋਇਆ ਤਾਂ ਉਸ ਨੂੰ ਪਤਾ ਚੱਲਿਆ ਕਿ ਪਿੰਡ ਝਿਲ ਵਿੱਚ ਉਸ ਦੀ ਜਿੰਨੀ ਜ਼ਮੀਨ ਸੀ ਉਸ ਨੂੰ ਪ੍ਰਸ਼ਾਸਨ ਨੇ ਅੱਗੇ ਵੇਚ ਦਿੱਤਾ ਹੈ। ਇਸ ਤੋਂ ਬਾਅਦ ਉਸ ਨੇ ਅਦਾਲਤ ਵਿੱਚ ਕੇਸ ਕੀਤਾ। 2008 ਵਿੱਚ ਕਨੀਜ ਫਾਤਿਮਾ ਦੀ ਮੌਤ ਹੋਣ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਦੇ ਹੱਕ ਵਿੱਚ ਫੈਸਲਾ ਸੁਣਾ ਕੇ ਉਸ ਦੀ ਪੂਰੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਆਦੇਸ਼ ਦਿੱਤਾ। ਪ੍ਰਸ਼ਾਸਨ ਇਨ੍ਹਾਂ ਖਿਲਾਫ਼ ਹਾਈ ਕੋਰਟ ਤੇ ਸੁਪਰੀਮ ਕੋਰਟ ਚਲਾ ਗਿਆ। ਸੁਪਰੀਮ ਕੋਰਟ ਨੇ ਮਾਰਕੀਟ ਰੇਟ ਦੇ ਆਧਾਰ ਉਤੇ ਕਨੀਜ ਫਾਤਿਮਾ ਦੇ ਪਰਿਵਾਰ ਨੂੰ ਜ਼ਮੀਨ ਵਾਪਸ ਕਰਨ ਜਾਂ ਹੁਣ ਮੌਜੂਦਾ ਰੇਟ ਦੀ ਪੂਰੀ ਰਾਸ਼ੀ ਦੇਣ ਦਾ ਆਦੇਸ਼ ਦਿੱਤਾ।

ਇਸ ਤੋਂ ਬਾਅਦ ਪਟਿਆਲਾ ਅਦਾਲਤ ਤੋਂ ਇੱਕ ਟੀਮ ਡੀਸੀ ਦਫਤਰ ਪੁੱਜੀ ਅਤੇ ਅਟੈਚ ਕੀਤਾ ਗਿਆ ਸਮਾਨ ਜਿਸ ਵਿੱਚ ਡਿਪਟੀ ਕਮਿਸ਼ਨਰ ਦੀ ਗੱਡੀ ਤੇ ਸਾਰੇ ਦਫਤਰ ਦੇ ਪੱਖੇ, ਕੂਲਰ, ਏਸੀ ਅਤੇ ਵਾਟਰ ਕੂਲਰ ਤੱਕ ਸ਼ਾਮਲ ਹਨ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਕਾਰਵਾਈ ਕੀਤੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ਼ ਮਾਮਲੇ ਵਿੱਚ ਸੋਮਵਾਰ ਨੂੰ ਸਮਾਂ ਮੰਗਣ ਤੋਂ ਬਾਅਦ ਟੀਮ ਪਰਤ ਗਈ।

ਫਿਲਹਾਲ ਇਸ ਮਾਮਲੇ ਵਿੱਚ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਅਦਾਲਤ ਦਾ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ ਪਰ ਡਿਪਟੀ ਕਮਿਸ਼ਨਰ ਪਟਿਆਲਾ ਦੀ ਸਰਕਾਰੀ ਇਨੋਵਾ ਗੱਡੀ ਨੂੰ ਇਸ ਕੇਸ ਵਿੱਚ ਅਟੈਚ ਕੀਤਾ ਗਿਆ ਹੈ ਨੂੰ ਕਾਰਵਾਈ ਕਰਕੇ ਡੀਸੀ ਕੰਪਲੈਕਸ ਵਿੱਚ ਪਾਸੇ ਖੜ੍ਹਾ ਕਰ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News