ਚੰਡੀਗੜ੍ਹ, 28 ਜੁਲਾਈ 2025 – ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਆਉਂਦੀਆਂ ਚਿੰਤਾਵਾਂ ਅਤੇ ਅਫਵਾਹਾਂ ‘ਤੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਕਿਸੇ ਵੀ ਜ਼ਮੀਨ ਮਾਲਕ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਉਸ ਦੀ ਜ਼ਮੀਨ ਨਹੀਂ ਲਈ ਜਾਵੇਗੀ।“
ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਲੋਕ, ਜਿਨ੍ਹਾਂ ਨੇ ਆਪਣੇ ਰਾਜ ਵਿਚ ਸਰਕਾਰੀ ਜ਼ਮੀਨਾਂ ‘ਤੇ ਆਪਣੀਆਂ ਕੋਠੀਆਂ ਅਤੇ ਕਮਰਸ਼ੀਅਲ ਇਮਾਰਤਾਂ ਖੜ੍ਹੀਆਂ ਕਰ ਲਈਆਂ। ਹੁਣ ਉਹੀ ਲੋਕ ਕਿਸਾਨਾਂ ਨੂੰ ਡਰਾਉਣ ਅਤੇ ਭੜਕਾਉਣ ਦੀ ਰਾਜਨੀਤੀ ਕਰ ਰਹੇ ਹਨ।
ਹਰਜੋਤ ਸਿੰਘ ਬੈਂਸ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੈਂਡ ਪੂਲਿੰਗ ਸਿਰਫ਼ ਵਿਕਾਸ ਯੋਜਨਾ ਦਾ ਹਿੱਸਾ ਹੈ ਅਤੇ ਕਿਸੇ ਦੀ ਜਾਇਦਾਦ ਦੀ ਲੁੱਟ-ਖੋਹ ਨਹੀਂ ਹੋਣ ਦਿੱਤੀ ਜਾਵੇਗੀ।