Breaking News: ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਮੀਟਿੰਗ ਤੋਂ ਵਾਪਿਸ ਆ ਰਹੇ ਸਮੇਂ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਅੱਜ ਯਾਨੀ (28) ਮਾਰਚ ਨੂੰ ਦੇਰ ਰਾਤ 3 ਵਜੇ ਦੇ ਕਰੀਬ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
ਰਿਹਾਅ ਕੀਤੇ ਕਿਸਾਨਾਂ ਵਿੱਚ ਵੱਡੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ,ਅਭਿਮੰਨਿਊ ਕੋਹਾੜ ,ਕਾਕਾ ਸਿੰਘ ਕੋਟੜਾ,ਸੁਖਜੀਤ ਸਿੰਘ ਹਾਰਦੋਝੰਡੇ ਸ਼ਾਮਿਲ ਹਨ।
ਇਸ ਦੌਰਾਨ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਉਹਨਾਂ ਨੂੰ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਅੱਜ SKM ਕਿਸਾਨਾਂ ਦੀ ਹਿਰਾਸਤ ਦੇ ਵਿਰੋਧ ਵਿੱਚ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ, ਕਿਸਾਨ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਮ ‘ਤੇ ਡੀਸੀ ਨੂੰ ਮੰਗ ਪੱਤਰ ਸੌਂਪਣਗੇ।