Journalism Of Hope
BREAKING NEWS
CJP ਸਮਰਥਕਾਂ ’ਤੇ ਪੁਲਿਸ ਕਾਰਵਾਈ ’ਤੇ ਸੰਸਦ ’ਚ ਭਾਰੀ ਹੰਗਾਮਾ: ਅਖਿਲੇਸ਼ ਬੋਲੇ- "ਧੀਆਂ ਦੇ ਕੱਪੜੇ ਪਾੜੇ, ਇਹ ਹੱਕ ਕਿਸਨੇ ਦਿੱਤਾ?"

Breaking News: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਤੇ Firing

Breaking News: ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ […]
Khushi
By : Updated On: 04 Jul 2025 19:14:PM
Breaking News: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਤੇ Firing

Breaking News: ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਕਲੀਨਿਕ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ।

ਪੁਲਸ ਮੁਤਾਬਕ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ “ਤੇ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News