Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

Breaking News; ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

Amritsar Mad Sandhu shooting; ਅੰਮ੍ਰਿਤਸਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਕਅਪ ਆਰਟਿਸਟ ਅਤੇ ਇਨਫਲੂਐਂਸਰ ਮੈਡ ਸੰਧੂ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਮੈਡ ਸੰਧੂ ਸੜਕ ’ਤੇ ਡਿੱਗੇ ਮਿਲੇ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਮੈਡ ਸੰਧੂ ਖੂਨ ਨਾਲ ਲੱਥਪੱਥ […]
By : Updated On: 03 Oct 2026 20:45:PM
Breaking News; ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

Amritsar Mad Sandhu shooting; ਅੰਮ੍ਰਿਤਸਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਕਅਪ ਆਰਟਿਸਟ ਅਤੇ ਇਨਫਲੂਐਂਸਰ ਮੈਡ ਸੰਧੂ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਮੈਡ ਸੰਧੂ ਸੜਕ ’ਤੇ ਡਿੱਗੇ ਮਿਲੇ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਇਸ਼ਤਿਹਾਰ

ਵਾਇਰਲ ਵੀਡੀਓ ਵਿੱਚ ਮੈਡ ਸੰਧੂ ਖੂਨ ਨਾਲ ਲੱਥਪੱਥ ਹਾਲਤ ਵਿੱਚ ਸੜਕ ’ਤੇ ਡਿੱਗੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੈਡ ਸੰਧੂ ਨੇ ਦਮ ਤੋੜ ਦਿੱਤਾ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਮੈਡ ਸੰਧੂ ਮੇਕਅਪ ਆਰਟਿਸਟ ਦੇ ਨਾਲ-ਨਾਲ ਸੋਸ਼ਲ ਮੀਡੀਆ ਇਨਫਲੂਐਂਸਰ ਵੀ ਸਨ। ਉਨ੍ਹਾਂ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ’ਤੇ ਵੀ ਹਲਚਲ ਮਚ ਗਈ ਹੈ।

ਫਿਲਹਾਲ ਗੋਲੀਕਾਂਡ ਦੇ ਪਿੱਛੇ ਦੀ ਵਜ੍ਹਾ ਕੀ ਹੈ ਅਤੇ ਹਮਲਾਵਰ ਕੌਣ ਸਨ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ CCTV ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸਬੂਤ ਖੰਗਾਲੇ ਜਾ ਰਹੇ ਹਨ।

3 ਮਹੀਨੇ ਪਹਿਲਾਂ ਨਿਹੰਗ ਨੇ ਦਿੱਤੀ ਸੀ ਚੇਤਾਵਨੀ

ਮੈਡ ਸੰਧੂ ਦਾ ਕਰੀਬ 3 ਮਹੀਨੇ ਪਹਿਲਾਂ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖ਼ਾਲਸਾ ਨਾਲ ਵਿਵਾਦ ਹੋਇਆ ਸੀ। ਇਸ ਦੌਰਾਨ ਨਿਹੰਗ ਪੱਖ ਵੱਲੋਂ ਮੈਡ ਸੰਧੂ ਦੀਆਂ ਸੋਸ਼ਲ ਮੀਡੀਆ ਗਤੀਵਿਧੀਆਂ, ਪਹਿਰਾਵੇ ਅਤੇ ਪੁਰਾਣੀਆਂ ਵੀਡੀਓਜ਼ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ।

ਨਿਹੰਗ ਪੱਖ ਨੇ ਮੈਡ ਸੰਧੂ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਸੀ, ਜਿਸ ਬਾਰੇ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਪੰਜਾਬ ਦੀ ਸੱਭਿਆਚਾਰ ਅਤੇ ਨੌਜਵਾਨਾਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਵਿਵਾਦ ਦੌਰਾਨ ਮੈਡ ਸੰਧੂ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਖੁਦ ਵਿੱਚ ਬਦਲਾਅ ਕੀਤਾ ਹੈ ਅਤੇ ਪੁਰਾਣੀਆਂ ਗਲਤੀਆਂ ਨੂੰ ਦੁਹਰਾਉਣਾ ਬੰਦ ਕਰ ਦਿੱਤਾ ਹੈ।

ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਮੁੜ ਸੋਸ਼ਲ ਮੀਡੀਆ ’ਤੇ ਸਾਂਝਾ ਕਰਕੇ ਬੇਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News