Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਅੰਮ੍ਰਿਤਸਰ ’ਚ ਦਿਨ-ਦਿਹਾੜੇ ਫਾਇਰਿੰਗ, ਯੈੱਸ ਬੈਂਕ ਦੇ ਮੈਨੇਜਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

Amritsar Bank Employee Attack; ਅੰਮ੍ਰਿਤਸਰ ਵਿੱਚ ਬੈਂਕ ਮੈਨੇਜਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਬਹਿਸ ਹੋਈ ਅਤੇ ਹੱਥੋਪਾਈ ਦੌਰਾਨ ਗੋਲੀ ਚੱਲ ਗਈ। ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ […]
By : Updated On: 13 Oct 2026 17:44:PM
ਅੰਮ੍ਰਿਤਸਰ ’ਚ ਦਿਨ-ਦਿਹਾੜੇ ਫਾਇਰਿੰਗ, ਯੈੱਸ ਬੈਂਕ ਦੇ ਮੈਨੇਜਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

Amritsar Bank Employee Attack; ਅੰਮ੍ਰਿਤਸਰ ਵਿੱਚ ਬੈਂਕ ਮੈਨੇਜਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਬਹਿਸ ਹੋਈ ਅਤੇ ਹੱਥੋਪਾਈ ਦੌਰਾਨ ਗੋਲੀ ਚੱਲ ਗਈ। ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਬੈਂਕ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।

ਇਸ਼ਤਿਹਾਰ

ਇਹ ਘਟਨਾ ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਯੈੱਸ ਬੈਂਕ ਦੀ ਹੈ। ਬੁੱਧਵਾਰ ਦੁਪਹਿਰ ਇੱਥੇ ਕੁਝ ਲੋਕ ਪਹੁੰਚੇ ਸਨ। ਬੈਂਕ ਵਿੱਚ ਕਿਸੇ ਲੈਣ-ਦੇਣ ਨੂੰ ਲੈ ਕੇ ਉਨ੍ਹਾਂ ਦਾ ਵਿਵਾਦ ਹੋ ਗਿਆ। ਮਾਮਲਾ ਬੈਂਕ ਮੈਨੇਜਰ ਗੌਰਵ ਦੀਵਾਨ ਤੱਕ ਪਹੁੰਚਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਝਗੜਾ ਵਧਣ ’ਤੇ ਬਾਹਰੋਂ ਆਏ ਲੋਕਾਂ ਨੇ ਗੋਲੀ ਚਲਾ ਦਿੱਤੀ, ਜੋ ਬੈਂਕ ਮੈਨੇਜਰ ਦੀ ਲੱਤ ਵਿੱਚ ਲੱਗੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਕੇ ਡਿੱਗ ਪਏ। ਬੈਂਕ ਮੁਲਾਜ਼ਮਾਂ ਮੁਤਾਬਕ ਗੌਰਵ ਦੀਵਾਨ ਰਿਲੇਸ਼ਨਸ਼ਿਪ ਮੈਨੇਜਰ ਵਜੋਂ ਕੰਮ ਕਰ ਰਹੇ ਹਨ।

ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਤੁਰੰਤ ਬੈਂਕ ਪਹੁੰਚੀ ਅਤੇ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News