Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਕਾਂਗਰਸੀ ਸਰਪੰਚ ਦੇ 27 ਸਾਲਾ ਭਰਾ ਦਾ ਗੋਲੀਆਂ ਮਾਰ ਕੇ ਕਤਲ

Brother of Congress Sarpanch shot dead: ਡੇਰਾ ਬਾਬਾ ਨਾਨਕ: ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿੱਚ 27 ਸਾਲਾ ਨੌਜਵਾਨ ਸੁਖਰਾਜ ਸਿੰਘ ਉਰਫ ਕਾਕਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦਾ ਛੋਟਾ ਭਰਾ ਅਤੇ ਬਲਕਾਰ ਸਿੰਘ ਦਾ ਪੁੱਤਰ ਸੀ। ਜਾਣਕਾਰੀ […]
Ranjit Singh
By : Updated On: 20 Sep 2026 11:32:AM
ਕਾਂਗਰਸੀ ਸਰਪੰਚ ਦੇ 27 ਸਾਲਾ ਭਰਾ ਦਾ ਗੋਲੀਆਂ ਮਾਰ ਕੇ ਕਤਲ

Brother of Congress Sarpanch shot dead: ਡੇਰਾ ਬਾਬਾ ਨਾਨਕ: ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿੱਚ 27 ਸਾਲਾ ਨੌਜਵਾਨ ਸੁਖਰਾਜ ਸਿੰਘ ਉਰਫ ਕਾਕਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦਾ ਛੋਟਾ ਭਰਾ ਅਤੇ ਬਲਕਾਰ ਸਿੰਘ ਦਾ ਪੁੱਤਰ ਸੀ। ਜਾਣਕਾਰੀ ਮੁਤਾਬਕ ਸੁਖਰਾਜ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਦੀ ਫਿਰਨੀ ਨੇੜੇ ਪਹੁੰਚਿਆ ਤਾਂ ਸਵਿਫਟ ਕਾਰ ਵਿੱਚ ਆਏ ਕੁਝ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀ ਹੈ। ਮੌਕੇ ਤੋਂ ਦੋ ਗੋਲੀਆਂ ਦੇ ਖੋਲ ਵੀ ਬਰਾਮਦ ਹੋਣ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ।

ਮ੍ਰਿਤਕ ਦੇ ਭਰਾ ਅਤੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਸੁਖਰਾਜ ਸਿੰਘ ’ਤੇ ਪਿੰਡ ਸ਼ਾਹਪੁਰ ਜਾਜਨ ਵਿੱਚ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਜ਼ਖਮੀ ਹੋ ਗਿਆ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਉਸ ਮਾਮਲੇ ਵਿੱਚ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਉਨ੍ਹਾਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਕਰਕੇ ਇਨਸਾਫ ਦੀ ਮੰਗ ਕੀਤੀ ਹੈ।

ਐਸਐਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ਦੌਰਾਨ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਣ ਦਾ ਸ਼ੱਕ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਖ਼ਿਲਾਫ਼ ਪਹਿਲਾਂ ਕੁਝ ਅਪਰਾਧਿਕ ਮਾਮਲੇ ਦਰਜ ਸਨ।

ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News