ਅੰਮ੍ਰਿਤਸਰ ਦੇ ਵਿੱਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੀ ਪਹਿਚਾਣ ਸਾਹਮਣੇ ਆਉਣ ਨਾਲ ਹੜਕੰਪ ਮਚ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਪਾ ਕੇ ਲਈ ਹੈ। ਕਤਲ ਕੀਤੇ ਨੌਜਵਾਨ ਦੀ ਪਛਾਣ ਸਿੱਧੂ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਨਾਲ ਜੁੜੀ ਹੋਈ ਹੈ।
ਇਹ ਨੌਜਵਾਨ ਸ਼ੂਟਰ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਮਹਿਤਾ ਚੌਂਕ ਨੇੜੇ ਪੈਂਦੇ ਪਿੰਡ ਚੰਨਣਕੇ ਵਿਖੇ ਇੱਕ ਗੁਰੂ ਘਰ ਦੇ ਬਾਹਰ ਹੀ ਇਹ ਵਾਰਦਾਤ ਕੀਤੀ ਗਈ। ਜਿੱਥੇ 3 ਬਾਈਕ ਸਵਾਰ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ।
ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਸਾਹਮਣੇ ਆਈ ਹੈ। ਇਸੇ ਵਿਚਾਲੇ ਗੈਂਗਸਟਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਇਹ ਮਾਮਲਾ ਇੱਕ ਵਾਰ ਫਿਰ ਗੈਂਗਵਾਰ ਨਾਲ ਜੁੜ ਗਿਆ ਹੈ। ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰ ਦੇ ਭਰਾ ਨੂੰ ਬੰਬੀਹਾ ਗੈਂਗ ਨੇ ਨਿਸ਼ਾਨਾ ਬਣਾਇਆ ਤੇ ਗੁਰੂ ਘਰ ਦੇ ਬਾਹਰ ਹੀ ਉਸ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ।
ਇਸ ਕਤਲ ਨੇ ਜਿੱਥੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਮੂਸੇਵਾਲਾ ਕਤਲ ਕਾਂਡ ਦਾ ਵੀ ਫਿਰ ਤੋਂ ਜ਼ਿਕਰ ਹੋਣ ਲੱਗ ਗਿਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਜਗਰੂਪ ਰੂਪਾ ਦਾ ਪੁਲਿਸ ਨੇ ਪਹਿਲਾਂ ਹੀ ਐਨਕਾਊਂਟਰ ਕਰ ਦਿੱਤਾ ਸੀ ਤੇ ਹੁਣ ਉਸ ਦੇ ਭਰਾ ਨੂੰ ਬੰਬੀਹਾ ਗੈਂਗ ਨੇ ਕਤਲ ਕਰ ਦਿੱਤਾ ਹੈ। ਕਤਲ ਤੋਂ ਬਾਅਦ ਫੇਸਬੁੱਕ ਉੱਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਉਧਰ ਪੁਲਿਸ ਇਸ ਮਾਮਲੇ ਨੂੰ ਲੈ ਕੇ ਜਾਂਚ-ਪੜਤਾਲ ਵਿੱਚ ਜੁਟ ਗਈ ਹੈ।

ਸਰਕਾਰ ਦੇ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤੀ ਸੰਘਰਸ਼ ਦੀ ਪੱਕੇ ਪੈਰੀ ਤਿਆਰੀ
Bus transport employees prepare for strike; ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਖਿਲਾਫ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਪੱਕੇ ਤੌਰ ਤੇ ਮੋਰਚਾ ਖੋਲਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਸਨ...