Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

Brother’s coffin left before sister’s doli: ਲੁਧਿਆਣਾ: ਪਿੰਡ ਭਮਾ ਕਲਾਂ ਵਿੱਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਭੈਣ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ 15 ਸਾਲਾ ਨਾਬਾਲਗ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਦੇ ਵਾਸੀ ਸੁਰਜੀਤ ਸਿੰਘ ਦੇ ਇਕਲੌਤੇ ਪੁੱਤਰ ਯੁਵਰਾਜ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

Brother’s coffin left before sister’s doli: ਲੁਧਿਆਣਾ: ਪਿੰਡ ਭਮਾ ਕਲਾਂ ਵਿੱਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਭੈਣ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ 15 ਸਾਲਾ ਨਾਬਾਲਗ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਦੇ ਵਾਸੀ ਸੁਰਜੀਤ ਸਿੰਘ ਦੇ ਇਕਲੌਤੇ ਪੁੱਤਰ ਯੁਵਰਾਜ ਸਿੰਘ (15) ਆਪਣੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਲਈ ਆਪਣੇ ਚਚੇਰੇ ਭਰਾ ਗੁਰਮਨਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਦੋਵੇਂ ਜਦੋਂ ਪਿੰਡ ਗਹਿਲੇਵਾਲ ਦੀ ਪੁਲੀ ਨੇੜੇ ਪਹੁੰਚੇ ਤਾਂ ਇੱਕ ਅਣਪਛਾਤੀ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਯੁਵਰਾਜ ਸਿੰਘ ਅਤੇ ਗੁਰਮਨਪ੍ਰੀਤ ਸਿੰਘ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਯੁਵਰਾਜ ਸਿੰਘ ਜ਼ਖ਼ਮਾਂ ਦੀ ਤਾਬ ਨਾ ਝੱਲ ਸਕਿਆ ਅਤੇ ਉਸ ਦੀ ਮੌਤ ਹੋ ਗਈ।

ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ
ਘਰ ਵਿੱਚ ਕੁਝ ਹੀ ਦਿਨਾਂ ਬਾਅਦ ਯੁਵਰਾਜ ਸਿੰਘ ਦੀ ਵੱਡੀ ਭੈਣ ਦਾ ਵਿਆਹ ਹੋਣਾ ਸੀ। ਪਰਿਵਾਰ ਵੱਲੋਂ ਵਿਆਹ ਦੀਆਂ ਤਿਆਰੀਆਂ ਜ਼ੋਰਾਂ ’ਤੇ ਸਨ ਅਤੇ ਯੁਵਰਾਜ ਨੇ ਆਪਣੀ ਭੈਣ ਦੀ ਡੋਲੀ ਖੁਸ਼ੀ-ਖੁਸ਼ੀ ਵਿਦਾ ਕਰਨੀ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਯੁਵਰਾਜ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।

ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਯੁਵਰਾਜ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦਰਦਨਾਕ ਘਟਨਾ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News