BSF ਦੇ DIG ਦੇ ਕਾਫ਼ਲੇ ‘ਤੇ ਹਮਲਾ; ਫਾਇਰਿੰਗ ‘ਚ 2 ਲੋਕਾਂ ਦੀ ਮੌਤ

Garo Hills Violence: ਮੇਘਾਲਿਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗਾਰੋ ਹਿਲਜ਼ ਇਲਾਕੇ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। BSF ਦੇ ਡਿਪਟੀ ਇੰਸਪੈਕਟਰ ਜਨਰਲ (DIG) ਦੇ ਕਾਫ਼ਲੇ ‘ਤੇ ਹਮਲੇ ਦੀ ਘਟਨਾ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਨੂੰ BSF ਦੇ DIG ਆਪਣੇ ਅਧਿਕਾਰੀਆਂ ਨਾਲ […]
Khushi
By : Updated On: 12 Mar 2026 16:29:PM
BSF ਦੇ DIG ਦੇ ਕਾਫ਼ਲੇ ‘ਤੇ ਹਮਲਾ; ਫਾਇਰਿੰਗ ‘ਚ 2 ਲੋਕਾਂ ਦੀ ਮੌਤ

Garo Hills Violence: ਮੇਘਾਲਿਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗਾਰੋ ਹਿਲਜ਼ ਇਲਾਕੇ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। BSF ਦੇ ਡਿਪਟੀ ਇੰਸਪੈਕਟਰ ਜਨਰਲ (DIG) ਦੇ ਕਾਫ਼ਲੇ ‘ਤੇ ਹਮਲੇ ਦੀ ਘਟਨਾ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।

ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਨੂੰ BSF ਦੇ DIG ਆਪਣੇ ਅਧਿਕਾਰੀਆਂ ਨਾਲ ਤੁਰਾ ਕਸਬੇ ਵਿੱਚ ਇੱਕ ਮੀਟਿੰਗ ਖਤਮ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਾਫ਼ਲੇ ਵਿੱਚ ਸ਼ਾਮਲ ਇੱਕ ਵਾਹਨ ਨੂੰ ਅੱਗ ਲਗਾ ਦਿੱਤੀ ਅਤੇ BSF ਦੇ ਜਵਾਨਾਂ ਨਾਲ ਵੀ ਧੱਕਾ-ਮੁੱਕੀ ਕੀਤੀ। ਜਿਸ ਵਿੱਚ ਕੁਝ ਜਵਾਨਾਂ ਅਤੇ ਖੁਦ DIG ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਫਾਇਰਿੰਗ ਵਿੱਚ 2 ਲੋਕਾਂ ਦੀ ਮੌਤ 

ਇਹ ਸਾਰਾ ਤਣਾਅ ਗਾਰੋ ਹਿਲਜ਼ ਆਟੋਨੋਮਸ ਡਿਸਟ੍ਰਿਕਟ ਕੌਂਸਲ (GHADC) ਦੀਆਂ ਚੋਣਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਆਦਿਵਾਸੀ ਅਤੇ ਗੈਰ-ਆਦਿਵਾਸੀ ਭਾਈਚਾਰਿਆਂ ਵਿਚਕਾਰ ਹੋਈਆਂ ਝੜਪਾਂ ਤੋਂ ਸ਼ੁਰੂ ਹੋਇਆ। ਇਸ ਹਿੰਸਾ ਅਤੇ ਪੁਲਿਸ ਦੀ ਫਾਇਰਿੰਗ ਵਿੱਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿੰਸਾ ਨੂੰ ਦੇਖਦੇ ਹੋਏ, ਮੁੱਖ ਮੰਤਰੀ ਕੋਨਰਾਡ ਸੰਗਮਾ ਨੇ 10 ਅਪ੍ਰੈਲ ਨੂੰ ਹੋਣ ਵਾਲੀਆਂ GHADC ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।

ਗਾਰੋ ਹਿਲਜ਼ ਦੇ 5 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਹਨ। ਕਈ ਇਲਾਕਿਆਂ ਵਿੱਚ ਕਰਫ਼ਿਊ ਲਾਗੂ ਹੈ, ਹਾਲਾਂਕਿ ਕੁਝ ਥਾਵਾਂ ‘ਤੇ ਜ਼ਰੂਰੀ ਵਸਤੂਆਂ ਲਈ ਇਸ ਵਿੱਚ ਕੁਝ ਘੰਟਿਆਂ ਦੀ ਢਿੱਲ ਦਿੱਤੀ ਗਈ ਹੈ। ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕਰ ਰਹੀ ਹੈ। ਇਸ ਤਣਾਅਪੂਰਨ ਸਥਿਤੀ ਦੌਰਾਨ ਪ੍ਰਸ਼ਾਸਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad