Journalism Of Hope
BREAKING NEWS
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇਗਾ ਨਵਾਂ ਚੀਫ਼ ਜਸਟਿਸ.........ਮਲੇਸ਼ੀਆ ਦੇ ਉਪ ਮੁੱਖ ਮੰਤਰੀ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ........ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ: ਸਨਵੀਰ ਸਿੰਘ ਸਭ ਤੋਂ ਮਹਿੰਗੇ, ₹13.20 ਲੱਖ ‘ਚ ਵਿਕੇ.....ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋ ਜ਼ਖਮੀ.....ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ‘ਵਿਧਾਨ ਸਭਾ’.....ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, 6 ਬਿੱਲਾਂ ‘ਤੇ ਹੋਵੇਗੀ ਨਜ਼ਰ......

ਅੰਮ੍ਰਿਤਸਰ ਸਰਹੱਦ ’ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਸ਼ੱਕੀ ਵਿਅਕਤੀ ਕੀਤਾ ਢੇਰ

BSF operation on Amritsar border: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਕਾਰਵਾਈ ਦੌਰਾਨ ਇੱਕ ਸ਼ੱਕੀ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ 181ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ BOP ਦਾਓਕੇ, ਥਾਣਾ ਘਰਿੰਡਾ ਦੇ ਇਲਾਕੇ ਵਿੱਚ ਸਰਹੱਦੀ ਵਾੜ […]
Ranjit Singh
By : Published: 10 Aug 2026 09:50:AM
ਅੰਮ੍ਰਿਤਸਰ ਸਰਹੱਦ ’ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਸ਼ੱਕੀ ਵਿਅਕਤੀ ਕੀਤਾ ਢੇਰ

BSF operation on Amritsar border: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਕਾਰਵਾਈ ਦੌਰਾਨ ਇੱਕ ਸ਼ੱਕੀ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ 181ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ BOP ਦਾਓਕੇ, ਥਾਣਾ ਘਰਿੰਡਾ ਦੇ ਇਲਾਕੇ ਵਿੱਚ ਸਰਹੱਦੀ ਵਾੜ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ। ਉਹ ਭਾਰਤੀ ਖੇਤਰ ਤੋਂ ਪਾਕਿਸਤਾਨ ਵਾਲੇ ਪਾਸੇ ਵਧ ਰਿਹਾ ਸੀ। BSF ਜਵਾਨਾਂ ਨੇ ਉਸਨੂੰ ਰੁਕਣ ਦੀ ਚੇਤਾਵਨੀ ਦਿੱਤੀ, ਪਰ ਉਹ ਸਰਹੱਦੀ ਵਾੜ ਵੱਲ ਲਗਾਤਾਰ ਵਧਦਾ ਰਿਹਾ। ਖ਼ਤਰੇ ਦਾ ਅੰਦਾਜ਼ਾ ਲਗਾਉਂਦਿਆਂ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਸ਼ੱਕੀ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

ਪਛਾਣ ਅਤੇ ਮਕਸਦ ਦੀ ਜਾਂਚ ਜਾਰੀ
ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਿਉਂ ਕਰ ਰਿਹਾ ਸੀ ਅਤੇ ਉਸਦਾ ਅਸਲ ਮਕਸਦ ਕੀ ਸੀ, ਇਸ ਬਾਰੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਤਲਾਸ਼ੀ ਦੌਰਾਨ ਮ੍ਰਿਤਕ ਕੋਲੋਂ ਤੰਬਾਕੂ ਦਾ ਇੱਕ ਪੈਕੇਟ ਮਿਲਣ ਦੀ ਜਾਣਕਾਰੀ ਹੈ। ਮ੍ਰਿਤਕ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News