Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Budget 2026-27: ਪੰਜਾਬ ਦੇ 12,905 ਕਰੋੜ ਨੁਕਸਾਨ ਲਈ ਕੇਂਦਰ ਤੋਂ ਤੁਰੰਤ ਰਾਹਤ ਦੀ ਉਮੀਦ

Punjab expectations from budget; ਕੇਂਦਰ ਸਰਕਾਰ ਅੱਜ ਵਿੱਤ ਸਾਲ 2026-27 ਲਈ ਬਜਟ ਪੇਸ਼ ਕਰੇਗੀ। ਪੰਜਾਬ ‘ਚ 2027 ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ‘ਚ ਵਿੱਤ ਮੰਤਰੀ ਦੇ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵਿਸ਼ੇਸ਼ ਸੌਗਾਤ ਮਿਲਣ ਦੀ ਉਮੀਦ ਹੈ। ਉੱਥ ਹੀ, ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਦੇ ਇਸ ਬਜਟ ‘ਚ ਵਿਸ਼ੇਸ਼ […]
ਲੇਖਕ : ਪ੍ਰਕਾਸ਼ਿਤ: 
Budget 2026-27: ਪੰਜਾਬ ਦੇ 12,905 ਕਰੋੜ ਨੁਕਸਾਨ ਲਈ ਕੇਂਦਰ ਤੋਂ ਤੁਰੰਤ ਰਾਹਤ ਦੀ ਉਮੀਦ

Punjab expectations from budget; ਕੇਂਦਰ ਸਰਕਾਰ ਅੱਜ ਵਿੱਤ ਸਾਲ 2026-27 ਲਈ ਬਜਟ ਪੇਸ਼ ਕਰੇਗੀ। ਪੰਜਾਬ ‘ਚ 2027 ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ‘ਚ ਵਿੱਤ ਮੰਤਰੀ ਦੇ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵਿਸ਼ੇਸ਼ ਸੌਗਾਤ ਮਿਲਣ ਦੀ ਉਮੀਦ ਹੈ। ਉੱਥ ਹੀ, ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਦੇ ਇਸ ਬਜਟ ‘ਚ ਵਿਸ਼ੇਸ਼ ਆਰਥਿਕ ਪੈਕਜ ਦੀ ਡਿਮਾਂਡ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਕੇਂਦਰ ਵਿੱਤ ਮੰਤਰਾਲੇ ਨੂੰ ਆਪਣੀ ਮੰਗ ਲਿਖ ਕੇ ਭੇਜੀ ਹੈ। ਸੂਬਾ ਸਰਕਾਰ ਨੇ ਕਿਹਾ ਕਿ 2025 ‘ਚ ਪੰਜਾਬ ‘ਚ ਕੁਦਰਤੀ ਤਬਾਹੀ ਆਈ ਹੈ ਤੇ ਸਰਕਾਰ ਨੂੰ ਇਸ ਨਾਲ ਭਾਰੀ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕਜ ਦੀ ਜ਼ਰੂਰਤ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤਤਕਾਲ ਵਿਸ਼ੇਸ਼ ਪੈਕਜ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਸੂਬਾ ਪਾਕਿਸਤਾਨ ਨਾਲ ਲੰਬੇ ਸਮੇਂ ਤੋਂ ਚਲੇ ਆ ਰਹੇ ਤਣਾਅ ਤੇ ਪਿਛਲੇ ਸਾਲ ਆਈ ਭਿਆਨਕ ਹੜ੍ਹ ਦੀ ਦੁਹਰੀ ਮਾਰ ਝੱਲ ਰਿਹਾ ਹੈ।

ਕੇਂਦਰੀ ਬਜਟ 2026-27 ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਲ ਬਜਟ ਪ੍ਰੀ ਬੈਠਕ ਦੌਰਾਨ ਚੀਮਾ ਨੇ ਇੱਕ ਵਿਸਤ੍ਰਤ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਤਰਕ ਦਿੱਤਾ ਕਿ ਪੰਜਾਬ ਦੇ ਵਿੱਤ ਤਣਾਅ ਨੂੰ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ।

ਪੰਜਾਬ ਸਰਕਾਰ ਨੂੰ ਬਜਟ ਤੋਂ ਉਮੀਦਾਂ

ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ‘ਚ ਹਾਲ ਹੀ ‘ਚ ਆਈ ਹੜ੍ਹ ਦੇ ਨਾਲ 2300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਇਸ ਨਾਲ ਕੁੱਲ 12,905 ਕਰੋੜ ਦਾ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਕੇਂਦਰ ਨੂੰ 7,757 ਕਰੋੜ ਦੇ ਗ੍ਰਾਮੀਣ ਵਿਕਾਸ ਫੰਡ ਦੇ ਬਕਾਏ ਨੂੰ ਤੁਰੰਤ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੰਡ ਰੁਕਣ ਦੇ ਕਾਰਨ ਗ੍ਰਾਮੀਣ ਸੜਕਾਂ ਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਝੋਨੇ ਦੀ ਖੇਤੀ ਤੋਂ ਹੱਟ ਕੇ ਫਸਲ ਵਿੰਭਿਨਤਾ ਨੂੰ ਹੁਲਾਰਾ ਦੇਣ ਦੇ ਲਈ ਉਨ੍ਹਾਂ ਨੇ ਪ੍ਰੋਤਸਾਹਨ ਰਕਮ ਨੂੰ ਦੁਗਣਾ ਕਰ 15 ਹਜ਼ਾਰ ਪ੍ਰਤੀ ਏਕੜ ਕਰਨ ਦੀ ਮੰਗ ਕੀਤੀ ਹੈ, ਤਾਂ ਜੋਂ ਪੰਜਾਬ ‘ਚ ਤੇਜ਼ੀ ਨਾਲ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।

ਸਰਕਾਰ ਦੇ ਜੀਐਸਟੀ ਤੋਂ ਬਾਅਦ ਪੰਜਾਬ ਦੇ ਰਿਵੈਨਯੂ ਨੂੰ ਨੁਕਸਾਨ ਹੋਇਆ ਹੈ। ਸੂਬੇ ਨੂੰ ਸਾਲਾਨਾ ਲਗਭਗ 6 ਹਜ਼ਾਰ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਇਸ ਦੀ ਭਰਪਾਈ ਦੇ ਲਈ ਇੱਕ ਸਿਸਟਮ ਬਣਾਉਣ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News