Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਮਾਨਸਾ ’ਚ ਝੋਟਾ ਕਤਲ ਮਾਮਲਾ: SIT ਨੇ 14 ’ਚੋਂ 12 ਮੰਗਾਂ ਮੰਨੀਆਂ, ਮੁੱਖ ਮੁਲਜ਼ਮ ਦਾ 5 ਦਿਨ ਦਾ CBI ਰਿਮਾਂਡ

Mansa Parvinder Singh Jhota News Update; ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ, 23 ਅਕਤੂਬਰ ਨੂੰ ਐਕਸ਼ਨ ਕਮੇਟੀ ਅਤੇ SIT ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਨਸਾ ’ਚ ਝੋਟਾ ਕਤਲ ਮਾਮਲਾ: SIT ਨੇ 14 ’ਚੋਂ 12 ਮੰਗਾਂ ਮੰਨੀਆਂ, ਮੁੱਖ ਮੁਲਜ਼ਮ ਦਾ 5 ਦਿਨ ਦਾ CBI ਰਿਮਾਂਡ

Mansa Parvinder Singh Jhota News Update; ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ, 23 ਅਕਤੂਬਰ ਨੂੰ ਐਕਸ਼ਨ ਕਮੇਟੀ ਅਤੇ SIT ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਦੇ ਅਸਤੀਫ਼ੇ ਦੀ ਮੰਗ ਨੂੰ ਛੱਡ ਕੇ ਬਾਕੀ ਮੰਗਾਂ ਮੰਨਣ ਦੀ ਜਾਣਕਾਰੀ ਸਾਹਮਣੇ ਆਈ ਹੈ।

SIT ਵੱਲੋਂ ਮੰਗਾਂ ਸਬੰਧੀ ਐਕਸ਼ਨ ਕਮੇਟੀ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ ਹੈ। ਸਰਕਾਰ ਵੱਲੋਂ ਮਿਲੇ ਪੱਤਰ ’ਤੇ ਵਿਚਾਰ ਕਰਨ ਲਈ ਐਕਸ਼ਨ ਕਮੇਟੀ ਨੇ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਉਣ ਅਤੇ ਮ੍ਰਿਤਕ ਦੇਹ ਨੂੰ PGI ਚੰਡੀਗੜ੍ਹ ਭੇਜਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ 5 ਦਿਨ ਦਾ ਰਿਮਾਂਡ

ਇਸ ਮਾਮਲੇ ਵਿੱਚ CBI ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਮੋਹਾਲੀ ਸਥਿਤ CBI ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਪੰਜਾਬ ਫਾਰਮੇਸੀ ਕੌਂਸਲ ਨੇ ਰੱਦ ਕੀਤਾ ਰਜਿਸਟ੍ਰੇਸ਼ਨ

ਪੰਜਾਬ ਫਾਰਮੇਸੀ ਕੌਂਸਲ ਦੀ ਕਾਰਜਕਾਰੀ ਕਮੇਟੀ ਨੇ 20 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਇਸ ਤੋਂ ਬਾਅਦ 22 ਅਕਤੂਬਰ ਨੂੰ ਰਜਿਸਟਰਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ। ਹੁਕਮਾਂ ਤਹਿਤ ਅਸ਼ਵਨੀ ਕੁਮਾਰ ਦਾ ਨਾਮ ਰਜਿਸਟਰਡ ਫਾਰਮਾਸਿਸਟਾਂ ਦੇ ਅਧਿਕਾਰਤ ਰਜਿਸਟਰ ਵਿੱਚੋਂ ਹਟਾ ਦਿੱਤਾ ਗਿਆ ਹੈ।

ਕੌਂਸਲ ਦੇ ਰਿਕਾਰਡ ਮੁਤਾਬਕ, ਅਸ਼ਵਨੀ ਕੁਮਾਰ ਦਾ ਰਜਿਸਟ੍ਰੇਸ਼ਨ ਨੰਬਰ 51464 ਸੀ, ਜੋ 10 ਜੁਲਾਈ 2020 ਨੂੰ ਜਾਰੀ ਕੀਤਾ ਗਿਆ ਸੀ। ਰਜਿਸਟ੍ਰੇਸ਼ਨ ਰੱਦ ਕਰਨ ਦਾ ਹੁਕਮ 20 ਅਕਤੂਬਰ ਤੋਂ ਲਾਗੂ ਮੰਨਿਆ ਗਿਆ ਹੈ।

CBI ਨੇ ਮੁਲਜ਼ਮਾਂ ਦੇ ਘਰਾਂ ਅਤੇ ਮੈਡੀਕਲ ਹਾਲ ਦੀ ਕੀਤੀ ਜਾਂਚ

ਵੀਰਵਾਰ ਨੂੰ CBI ਦੀਆਂ ਵੱਖ-ਵੱਖ ਟੀਮਾਂ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦੇ ਸਾਥੀ ਵਿਪਿਨ ਕੁਮਾਰ ਦੇ ਘਰਾਂ ਵਿੱਚ ਲਗਭਗ 8 ਘੰਟੇ ਤੱਕ ਤਲਾਸ਼ੀ ਲਈ। CBI ਨੇ ਸ਼ਮਸ਼ਾਨਘਾਟ ਰੋਡ ’ਤੇ ਸਥਿਤ ਮਾਨਸਾ ਮੈਡੀਕਲ ਹਾਲ ਦੀ ਵੀ ਜਾਂਚ ਕੀਤੀ ਅਤੇ ਦੁਕਾਨਦਾਰਾਂ ਤੋਂ ਪੁੱਛਗਿੱਛ ਕੀਤੀ।

ਦੂਜੇ ਪਾਸੇ, ਅਦਾਲਤ ਨੇ ਕਤਲ ਮਾਮਲੇ ਦੇ ਚਾਰੋਂ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News