ਨਿਰਮਾਣ ਸਮੇਂ ਡਿੱਗੀ ਇਮਾਰਤ, ਤਿੰਨ ਲੋਕਾਂ ਦਾ ਕੀਤਾ ਰੈਸਕਿਊ ,ਹੋਰ ਵੀ ਲੋਕ ਫਸੇ ਹੁਣ ਦਾ ਖਦਸ਼ਾ
Building collapsed in paharganj;ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਆਰਾ ਕਾਂਸਾ ਰੋਡ ਕ੍ਰਿਸ਼ਨਾ ਹੋਟਲ ਨੇੜੇ ਇੱਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਸ਼ਾਮ 6:35 ਵਜੇ ਪ੍ਰਾਪਤ ਜਾਣਕਾਰੀ ਅਨੁਸਾਰ, ਇਮਾਰਤ ਦੇ ਬੇਸਮੈਂਟ ਦਾ ਨਿਰਮਾਣ ਕੰਮ ਚੱਲ ਰਿਹਾ ਸੀ ਜਦੋਂ ਸਾਈਡ ਦੀਵਾਰ ਡਿੱਗ ਗਈ, ਜਿਸ ਕਾਰਨ ਤਿੰਨ ਲੋਕ ਮਲਬੇ ਵਿੱਚ ਫਸ ਗਏ। ਦਿੱਲੀ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Building collapsed in paharganj
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Building collapsed in paharganj;ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਆਰਾ ਕਾਂਸਾ ਰੋਡ ਕ੍ਰਿਸ਼ਨਾ ਹੋਟਲ ਨੇੜੇ ਇੱਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਸ਼ਾਮ 6:35 ਵਜੇ ਪ੍ਰਾਪਤ ਜਾਣਕਾਰੀ ਅਨੁਸਾਰ, ਇਮਾਰਤ ਦੇ ਬੇਸਮੈਂਟ ਦਾ ਨਿਰਮਾਣ ਕੰਮ ਚੱਲ ਰਿਹਾ ਸੀ ਜਦੋਂ ਸਾਈਡ ਦੀਵਾਰ ਡਿੱਗ ਗਈ, ਜਿਸ ਕਾਰਨ ਤਿੰਨ ਲੋਕ ਮਲਬੇ ਵਿੱਚ ਫਸ ਗਏ।
ਦਿੱਲੀ ਫਾਇਰ ਸਰਵਿਸ ਦੀਆਂ ਚਾਰ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਫਸੇ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ CATS ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ, ਕਿਉਂਕਿ ਹੋਰ ਲੋਕਾਂ ਦੇ ਮਲਬੇ ਵਿੱਚ ਫਸਣ ਦਾ ਖਦਸ਼ਾ ਹੈ। ਸਥਾਨਕ ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ। ਹੋਰ ਜਾਣਕਾਰੀ ਦੀ ਉਡੀਕ ਹੈ।