Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸਰਹਿੰਦ ‘ਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ‘ਤੇ ਚੱਲਿਆ ਬੁਲਡੋਜ਼ਰ, ਹਜ਼ਾਰਾਂ ਪਰਿਵਾਰਾਂ ਹੋਏ ਬੇਰੁਜ਼ਗਾਰ

ਸਰਹਿੰਦ-ਫਤਿਹਗੜ੍ਹ ਸਾਹਿਬ ਖੇਤਰ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਟਰੱਕਾਂ ਅਤੇ ਬੱਸਾਂ ਦੀਆਂ ਬਾਡੀਆਂ ਤਿਆਰ ਕਰਨ ਅਤੇ ਲਗਾਉਣ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਬਾਡੀ ਬਿਲਡਰਾਂ ਲਈ ਅੱਜ ਦਾ ਦਿਨ ਬੇਹੱਦ ਚਿੰਤਾਜਨਕ ਰਿਹਾ। ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ’ਤੇ […]
By : Updated On: 18 Sep 2026 18:08:PM
ਸਰਹਿੰਦ ‘ਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ‘ਤੇ ਚੱਲਿਆ ਬੁਲਡੋਜ਼ਰ, ਹਜ਼ਾਰਾਂ ਪਰਿਵਾਰਾਂ ਹੋਏ ਬੇਰੁਜ਼ਗਾਰ

ਸਰਹਿੰਦ-ਫਤਿਹਗੜ੍ਹ ਸਾਹਿਬ ਖੇਤਰ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਟਰੱਕਾਂ ਅਤੇ ਬੱਸਾਂ ਦੀਆਂ ਬਾਡੀਆਂ ਤਿਆਰ ਕਰਨ ਅਤੇ ਲਗਾਉਣ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਬਾਡੀ ਬਿਲਡਰਾਂ ਲਈ ਅੱਜ ਦਾ ਦਿਨ ਬੇਹੱਦ ਚਿੰਤਾਜਨਕ ਰਿਹਾ। ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ’ਤੇ ਬੁਲਡੋਜ਼ਰ ਚਲਾ ਕੇ ਕਾਰਵਾਈ ਕੀਤੀ ਗਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਕਬਜ਼ਾ ਲੈ ਲਿਆ ਗਿਆ, ਉਧਰ, ਮੰਡੀ ਬੋਰਡ ਦੇ ਅਧਿਕਾਰੀ ਇਸ ਪੂਰੇ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਾਸਾ ਵੱਟਦੇ ਨਜ਼ਰ ਆਏ। ਉਨ੍ਹਾਂ ਵੱਲੋਂ ਕਾਰਵਾਈ ਬਾਰੇ ਵਿਸਥਾਰ ਨਾਲ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।

ਇਸ਼ਤਿਹਾਰ

ਕਾਰਵਾਈ ਦੌਰਾਨ ਮੌਕੇ ’ਤੇ ਮਾਹੌਲ ਕਾਫੀ ਗਮਗੀਨ ਬਣਿਆ ਰਿਹਾ। ਆਪਣੀਆਂ ਦੁਕਾਨਾਂ ਅਤੇ ਰੁਜ਼ਗਾਰ ਨੂੰ ਬਚਾਉਣ ਲਈ ਬਾਡੀ ਬਿਲਡਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਸਮਾਂ ਦੇਣ ਦੀ ਅਪੀਲ ਕੀਤੀ ਜਾਂਦੀ ਰਹੀ। ਬਾਡੀ ਬਿਲਡਰਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਆਪਣਾ ਕਾਰੋਬਾਰ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਜੁੜੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਕੰਮ ’ਤੇ ਨਿਰਭਰ ਹੈ। ਉਨ੍ਹਾਂ ਨੇ ਅਧਿਕਾਰੀਆਂ ਕੋਲ ਕਾਰਵਾਈ ਕੁਝ ਸਮੇਂ ਲਈ ਰੋਕਣ ਅਤੇ ਕੋਈ ਬਦਲਵਾਂ ਹੱਲ ਕੱਢਣ ਦੀ ਮੰਗ ਵੀ ਕੀਤੀ, ਪਰ ਉਨ੍ਹਾਂ ਮੁਤਾਬਕ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ।

ਸਿਆਸੀ ਆਗੂਆਂ ਨੇ ਕਿਹਾ ਕਿ ਮੰਡੀ ਬੋਰਡ ਪੰਜਾਬ ਸਰਕਾਰ ਦੇ ਅਧੀਨ ਹੈ ਅਤੇ ਜੇਕਰ ਸਰਕਾਰ ਚਾਹੁੰਦੀ ਤਾਂ ਬਾਡੀ ਬਿਲਡਰਾਂ ਦੇ ਰੁਜ਼ਗਾਰ ਨੂੰ ਬਚਾਉਣ ਲਈ ਕੋਈ ਬਦਲਵਾਂ ਪ੍ਰਬੰਧ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਗੱਲ ਕੀਤੀ ਜਾਂਦੀ ਹੈ, ਪਰ ਇੱਥੇ ਦਹਾਕਿਆਂ ਤੋਂ ਕੰਮ ਕਰ ਰਹੇ ਲੋਕਾਂ ਤੋਂ ਹੀ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਾਡੀ ਬਿਲਡਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਵੱਲੋਂ ਤੁਰੰਤ ਕੋਈ ਢੁੱਕਵਾਂ ਹੱਲ ਕੱਢਿਆ ਜਾਵੇ।

ਉਧਰ, ਮੰਡੀ ਬੋਰਡ ਦੇ ਅਧਿਕਾਰੀ ਇਸ ਪੂਰੇ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਾਸਾ ਵੱਟਦੇ ਨਜ਼ਰ ਆਏ। ਉਨ੍ਹਾਂ ਵੱਲੋਂ ਕਾਰਵਾਈ ਬਾਰੇ ਵਿਸਥਾਰ ਨਾਲ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਰਿੰਦਰ ਸਿੰਘ ਮਡੋਫਲ ਨੇ ਕਿਹਾ ਕਿ ਇਹ ਕਾਰਵਾਈ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਬਾਡੀ ਬਿਲਡਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਕੋਈ ਜ਼ਰੂਰ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News