Punjab News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਟਾਂਡਾ ਦੇ ਨੇੜੇ ਪਿੰਡ ਮੁਨਕ ਕਲਾ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ, ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਟਰੈਕਟਰ, ਕਾਰ ਅਤੇ ਸਕੂਟੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਲਾਉਣ ਵਾਲਾ ਪ੍ਰਵਾਸੀ ਮਜ਼ਦੂਰ, ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ, ਜਦਕਿ ਹੋਰ ਚਾਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਤੁਰੰਤ ਟਾਂਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਕਰ ਰਹੀ ਜਾਂਚ
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚੇ ਤੇ ਜੇਸੀਬੀ ਦੀ ਮਦਦ ਨਾਲ ਬੱਸ ਨੂੰ ਹਾਈਵੇ ਤੋਂ ਹਟਾ ਕੇ ਦੂਜੇ ਪਾਸੇ ਖੜੀ ਕਰਵਾਈ ਗਈ ਤਾਂ ਜੋ ਟ੍ਰੈਫਿਕ ਮੁੜ ਚਾਲੂ ਹੋ ਸਕੇ। ਡੀਐਸਪੀ ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਵਾਪਰਿਆ ਅਤੇ ਇਸ ਬਾਰੇ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜਿਸ ਨੂੰ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮਾਨਸਾ ‘ਚ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ
Punjab News: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿੱਚ ਦੇਰ ਰਾਤ ਮੀਂਹ ਕਾਰਨ ਇੱਕ ਕੱਚੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 35 ਸਾਲਾ ਬਲਜੀਤ ਸਿੰਘ ਅਤੇ ਉਸਦਾ 10 ਸਾਲਾ ਭਤੀਜਾ ਗੁਰਜੋਤ ਸਿੰਘ ਦੀ ਮੌਤ ਹੋ ਗਈ। ਹਾਲਾਂਕਿ, ਇੱਕ 3 ਸਾਲਾ ਬੱਚੀ ਵਾਲ-ਵਾਲ ਬਚ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ...