Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਜਲੰਧਰ-ਪਠਾਨਕੋਟ ਹਾਈਵੇ ‘ਤੇ ਬੱਸ ਨੇ ਮਚਾਈ ਤਬਾਹੀ, ਇੱਕ ਦੀ ਮੌਤ, ਕਈ ਜ਼ਖ਼ਮੀ!

Punjab News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਟਾਂਡਾ ਦੇ ਨੇੜੇ ਪਿੰਡ ਮੁਨਕ ਕਲਾ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ, ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਟਰੈਕਟਰ, ਕਾਰ ਅਤੇ ਸਕੂਟੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ। ਇਸ ਹਾਦਸੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ-ਪਠਾਨਕੋਟ ਹਾਈਵੇ ‘ਤੇ ਬੱਸ ਨੇ ਮਚਾਈ ਤਬਾਹੀ, ਇੱਕ ਦੀ ਮੌਤ, ਕਈ ਜ਼ਖ਼ਮੀ!

Punjab News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਟਾਂਡਾ ਦੇ ਨੇੜੇ ਪਿੰਡ ਮੁਨਕ ਕਲਾ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ, ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਟਰੈਕਟਰ, ਕਾਰ ਅਤੇ ਸਕੂਟੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਲਾਉਣ ਵਾਲਾ ਪ੍ਰਵਾਸੀ ਮਜ਼ਦੂਰ, ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ, ਜਦਕਿ ਹੋਰ ਚਾਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਤੁਰੰਤ ਟਾਂਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਪੁਲਿਸ ਕਰ ਰਹੀ ਜਾਂਚ
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚੇ ਤੇ ਜੇਸੀਬੀ ਦੀ ਮਦਦ ਨਾਲ ਬੱਸ ਨੂੰ ਹਾਈਵੇ ਤੋਂ ਹਟਾ ਕੇ ਦੂਜੇ ਪਾਸੇ ਖੜੀ ਕਰਵਾਈ ਗਈ ਤਾਂ ਜੋ ਟ੍ਰੈਫਿਕ ਮੁੜ ਚਾਲੂ ਹੋ ਸਕੇ। ਡੀਐਸਪੀ ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਵਾਪਰਿਆ ਅਤੇ ਇਸ ਬਾਰੇ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜਿਸ ਨੂੰ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News