ਗੁਰੂਗ੍ਰਾਮ ਟੋਲ ਪਲਾਜ਼ਾ ਤੋਂ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਟੋਲ ਬਚਾਉਣ ਲਈ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਟੋਲ ਕਰਮਚਾਰੀ ਨੂੰ ਕੁਚਲ ਦਿੱਤਾ। ਜਿਸ ਕਾਰਨ ਟੋਲ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਸਾਰਾ ਮਾਮਲਾ ਗੁੜਗਾਓਂ ਸੋਹਾਣਾ ਰੋਡ ‘ਤੇ ਸਥਿਤ ਗਮਦੋਜ ਟੋਲ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।
ਫਿਲਹਾਲ ਜ਼ਖਮੀ ਟੋਲ ਕਰਮਚਾਰੀ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸੀਸੀਟੀਵੀ ‘ਚ ਦੇਖਿਆ ਜਾ ਸਕਦਾ ਹੈ ਕਿ ਟੋਲ ਪਲਾਜ਼ਾ ‘ਤੇ ਇਕ ਕਾਰ ਖੜ੍ਹੀ ਹੈ। ਟੋਲ ਪਲਾਜ਼ਾ ਦੇ ਮੁਲਾਜ਼ਮ ਦੀ ਕਾਰ ਸਵਾਰਾਂ ਨਾਲ ਬਹਿਸ ਹੋ ਰਹੀ ਹੈ। ਹਾਲਾਂਕਿ ਕੁਝ ਸਮੇਂ ਵਿੱਚ ਹੀ ਕਾਰ ਸਵਾਰ ਟੋਲ ਪਲਾਜ਼ਾ ਤੋਂ ਚਲੇ ਜਾਂਦੇ ਹਨ।
ਇਸ ਦੇ ਨਾਲ ਹੀ ਕਾਰ ਦੇ ਪਿੱਛੇ ਖੜ੍ਹਾ ਬੱਸ ਡਰਾਈਵਰ ਕਾਰ ਦੇ ਨਿਕਲਦੇ ਹੀ ਉਥੋਂ ਭੱਜਣਾ ਲਗੱਦਾ ਹੈ। ਮੌਕੇ ‘ਤੇ ਖੜ੍ਹੇ ਟੋਲ ਕਰਮਚਾਰੀ ਨੂੰ ਟੱਕਰ ਮਾਰ ਕੇ ਭੱਜ ਜਾਂਦਾ ਹੈ। ਗੁਰੂਗ੍ਰਾਮ ਪੁਲਸ ਨੇ ਸੀਸੀਟੀਵੀ ਦੇ ਆਧਾਰ ‘ਤੇ ਹਰਿਆਣਾ ਰੋਡਵੇਜ਼ ਦੇ ਡਰਾਈਵਰ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਵਾਹਨ ਨੇ ਕੁਚਲਿਆ ਹੋਵੇ। ਇਸ ਤਰ੍ਹਾਂ ਦੀਆਂ ਖ਼ਬਰਾਂ ਪਹਿਲਾਂ ਵੀ ਆ ਚੁੱਕੀਆਂ ਹਨ। ਇਸ ਦੇ ਬਾਵਜੂਦ ਸਰਕਾਰ ਟੋਲ ਪਲਾਜ਼ਾ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੱਡਾ ਕਦਮ ਨਹੀਂ ਚੁੱਕ ਰਹੀ।